PUNJAB: 3 ਦਿਨਾਂ ਲਈ ਸਕੂਲ ਮੁਕੰਮਲ ਬੰਦ, ਹੁਕਮਾਂ ਦੀ ਉਲੰਘਣਾ ਤੇ ਸਖ਼ਤ ਕਾਰਵਾਈ - ਸਿੱਖਿਆ ਮੰਤਰੀ

 ਪੰਜਾਬ ਵਿੱਚ ਤਿੰਨ ਦਿਨਾਂ ਲਈ ਸਾਰੇ ਵਿੱਦਿਅਕ ਅਦਾਰੇ ਬੰਦ ਰਹਿਣਗੇ: ਹਰਜੋਤ ਸਿੰਘ ਬੈਂਸ

**ਚੰਡੀਗੜ੍ਹ 8 ਮਈ  2025( ਜਾਬਸ ਆਫ ਟੁਡੇ) ਦੇਸ਼ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿੱਦਿਅਕ ਅਦਾਰਿਆਂ ਨੂੰ ਆਉਣ ਵਾਲੇ ਤਿੰਨ ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਤੇ ਭਾਸ਼ਾ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਸ੍ਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਹੁਕਮ ਸਾਰੀਆਂ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸੰਸਥਾਵਾਂ 'ਤੇ ਲਾਗੂ ਹੋਣਗੇ।



ਮੰਤਰੀ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਕਿ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੀਆਂ ਕਿਸੇ ਵੀ ਸੰਸਥਾ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਫੈਸਲਾ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ ਤਾਂ ਜੋ ਮੌਜੂਦਾ ਸਥਿਤੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

Delhi Government Cancels All Staff Leave Amid Delhi Government Cancels All Staff Leave Amid Heightened India-Pakistan Tensions

https://pb.jobsoftoday.in/2025/05/delhi-government-cancels-all-staff.html

BLACKOUT IN NANGAL:ਨੰਗਲ ਵਿੱਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਲੈਕਆਊਟ, ਸਿੱਖਿਆ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ
https://pb.jobsoftoday.in/2025/05/blackout-in-nangal-10-6.html

DC Jalandhar: Message to People read here
https://pb.jobsoftoday.in/2025/05/dc-jalandhar-message-to-people-read-here.html

ਇਸ ਐਲਾਨ ਦੇ ਮੱਦੇਨਜ਼ਰ, ਪੰਜਾਬ ਵਿੱਚ ਹੁਣ ਆਉਣ ਵਾਲੇ ਤਿੰਨ ਦਿਨਾਂ ਲਈ  (9 ਤੋਂ 11 ਮਈ ਤੱਕ)ਕੋਈ ਵੀ ਸਕੂਲ, ਕਾਲਜ ਜਾਂ ਯੂਨੀਵਰਸਿਟੀ ਖੁੱਲ੍ਹੀ ਨਹੀਂ ਰਹੇਗੀ।  ਸਾਰੇ ਸਬੰਧਤ ਅਦਾਰਿਆਂ ਨੂੰ ਇਹਨਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਹਾਲਾਂਕਿ 10 ਮਈ ਨੂੰ ਦੂਜਾ ਸ਼ਨੀਵਾਰ ਅਤੇ 11 ਮਈ ਨੂੰ ਐਤਵਾਰ ਦੀ ਪਹਿਲਾਂ ਹੀ ਛੁੱਟੀ ਹੈ।



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends