**ਪੰਜਾਬ 'ਚ ਤੂਫਾਨੀ ਮੌਸਮ ਦੀ ਚੇਤਾਵਨੀ: IMD ਨੇ ਜਾਰੀ ਕੀਤਾ ਅਲਰਟ**
ਚੰਡੀਗੜ੍ਹ, 24 ਮਈ 2025 ( ਜਾਬਸ ਆਫ ਟੁਡੇ) - ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਤੂਫਾਨੀ ਮੌਸਮ ਦੀ ਚੇਤਾਵਨੀ ਜਾਰੀ ਕੀਤੀ ਹੈ। ਇਹ ਚੇਤਾਵਨੀ 24 ਮਈ 2025 ਨੂੰ ਸ਼ਾਮ 7:54 ਵਜੇ ਜਾਰੀ ਕੀਤੀ ਗਈ ਸੀ ਅਤੇ ਇਹ ਰਾਤ 10:54 ਵਜੇ ਤੱਕ ਜਾਰੀ ਰਹੇਗੀ।
1. ਬਰਨਾਲਾ, ਧੂਰੀ, ਮਲੇਰਕੋਟਲਾ, ਪਟਿਆਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਅਮਲੋਹ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੇ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪ ਨਗਰ, ਬਾਘਾ ਪੁਰਾਣਾ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ 1, ਕਪੂਰਥਲਾ, ਜਲੰਧਰ 2, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ 2, ਅੰਮ੍ਰਿਤਸਰ 1, ਬਟਾਲਾ, ਭੁਲੱਥ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਵਿੱਚ ਸਕੁਐਲ (ਹਵਾ ਦੀ ਸਪੀਡ 60-70 ਕਿਲੋਮੀਟਰ) ਦੇ ਨਾਲ ਕਠੋਰ ਤੂਫਾਨ ਦੀ ਸੰਭਾਵਨਾ ਹੈ
2. ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਪਟਿਆਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਮੁਹਾਲੀ, ਰਾਮਪੁਰਾ ਫੂਲ, ਬੱਸੀ ਪਠਾਣਾ, ਖਰੜ, ਚਮਕੌਰ ਸਾਹਿਬ, ਰੂਪ ਨਗਰ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਪੱਟੀ, ਤਰਨਤਾਰਨ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਉਂ, ਬਲਾਚੌਰ, ਆਨੰਦਪੁਰ ਸਾਹਿਬ, ਨੰਗਲ, ਅੰਮ੍ਰਿਤਸਰ 2, ਅੰਮ੍ਰਿਤਸਰ 1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾ (40-50 kmph) ਦੀ ਸੰਭਾਵਨਾ ਹੈ 3. ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਪਾਤੜਾਂ, ਸਮਾਣਾ, ਪਟਿਆਲਾ, ਰਾਜਪੁਰਾ, ਡੇਰਾਬੱਸੀ, ਮੁਹਾਲੀ, ਤਲਵੰਡੀ ਸਾਬੋ, ਬਠਿੰਡਾ, ਗਿੱਦੜਬਾਹਾ, ਫਾਜ਼ਿਲਕਾ, ਰਾਮਪੁਰਾ ਫੂਲ, ਜੈਤੂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਚੰਡੀਗੜ੍ਹ, ਖਰੜ, ਰੂਪ ਨਗਰ, ਬਾਘਾ ਪੁਰਾਣਾ, ਫਰੀਦਕੋਟ, ਫਿਰੋਜ਼ਪੁਰ, ਆਨੰਦਪੁਰ ਸਾਹਿਬ, ਅੰਮ੍ਰਿਤਸਰ 2, ਅਜਨਾਲਾ, ਡੇਰਾ ਬਾਬਾ ਨਾਨਕ, ਗੁਰਦਾਸਪੁਰ, ਪਠਾਨਕੋਟ ਧਾਰ ਕਲਾ, ਵਿੱਚ ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
IMD ਅਨੁਸਾਰ, ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਲੁਧਿਆਣਾ, ਐਸ.ਏ.ਐਸ ਨਗਰ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਐਸ.ਬੀ.ਐਸ ਨਗਰ ਅਤੇ ਹੁਸ਼ਿਆਰਪੁਰ ਦੇ ਇਲਾਕਿਆਂ ਵਿੱਚ ਗੰਭੀਰ ਤੂਫਾਨ ਦੀ ਸੰਭਾਵਨਾ ਹੈ। ਇਸ ਦੌਰਾਨ 60 ਤੋਂ 80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਅਤੇ ਬਿਜਲੀ ਦੇ ਨਾਲ ਭਾਰੀ ਗੜ੍ਹੇਮਾਰੀ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਆਪਣੇ ਨਕਸ਼ੇ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਨੂੰ ਰੰਗਾਂ ਨਾਲ ਦਰਸਾਇਆ ਹੈ। ਜਿਨ੍ਹਾਂ ਇਲਾਕਿਆਂ ਵਿੱਚ ਲਾਲ ਰੰਗ ਦਿਖਾਇਆ ਗਿਆ ਹੈ, ਉੱਥੇ ਗੰਭੀਰ ਤੂਫਾਨ ਅਤੇ 60-80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਦੀ ਸੰਭਾਵਨਾ ਹੈ। ਪੀਲੇ ਰੰਗ ਵਾਲੇ ਖੇਤਰਾਂ ਵਿੱਚ ਹਲਕਾ ਤੂਫਾਨ ਅਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ, ਬਿਜਲੀ ਦੇ ਖੰਭਿਆਂ ਅਤੇ ਦਰਖ਼ਤਾਂ ਤੋਂ ਦੂਰ ਰਹਿਣ ਅਤੇ ਗੈਰ-ਜ਼ਰੂਰੀ ਸਫਰ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਹੈ। ਨਾਲ ਹੀ, ਕਿਸਾਨਾਂ ਨੂੰ ਆਪਣੀਆਂ ਫਸਲਾਂ ਅਤੇ ਪਸ਼ੂਆਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ।
Also ReadRecent Updates
Details on the Punjab Government's decision to allow select employees appointed after 2004 to opt for the Old Pension Scheme.
Information on the demand for promotion cases from Master Cadre to Lecturer posts in History, English, and five other subjects.
Results for Class 11 admissions at the School of Eminence have been announced. Download the result now.
Recruitment for 100 Wellness Advisor vacancies through a placement camp scheduled for May 27.
Punjab School Education Board has released the registration/continuation schedule for students in classes 10 to 12 for 2025-26.
