ਅੰਬਾਲਾ ਜ਼ਿਲ੍ਹੇ ਵਿੱਚ ਅੱਜ ਵਿਦਿਅਕ ਅਦਾਰੇ ਬੰਦ
ਅੰਬਾਲਾ 9 ਮਈ 2025
ਅੰਬਾਲਾ ਜ਼ਿਲ੍ਹੇ ਵਿੱਚ ਅੱਜ, 9 ਮਈ 2025, ਨੂੰ ਸਾਰੇ ਸਕੂਲ, ਕਾਲਜ, ਆਈ.ਟੀ.ਆਈ. ਅਤੇ ਹੋਰ ਵਿਦਿਅਕ ਸੰਸਥਾਵਾਂ ਬੰਦ ਰਹਿਣਗੇ। ਇਹ ਹੁਕਮ ਡਿਪਟੀ ਕਮਿਸ਼ਨਰ, ਅੰਬਾਲਾ ਵੱਲੋਂ ਜਾਰੀ ਕੀਤੇ ਗਏ ਹਨ।
ਇਹ ਕਦਮ ਜਨਤਕ ਸੁਰੱਖਿਆ ਦੇ ਮੱਦੇਨਜ਼ਰ ਇੱਕ ਜ਼ਰੂਰੀ ਅਤੇ ਇਹਤਿਆਤੀ ਉਪਾਅ ਵਜੋਂ ਚੁੱਕਿਆ ਗਿਆ ਹੈ। ਸਾਰੇ ਬਲਾਕ ਸਿੱਖਿਆ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਅੱਜ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।