School Closed Upto 11 May : ਜ਼ਿਲ੍ਹਾ ਅੰਮ੍ਰਿਤਸਰ ਦੇ ਸਕੂਲ ਕਾਲਜ਼ 11 ਮਈ ਤੱਕ ਬੰਦ
ਅਮ੍ਰਿਤਸਰ 8 ਮਈ 2025 ( ਜਾਬਸ ਆਫ ਟੁਡੇ)
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ "ਮੌਕ ਡਰਿੱਲ" ਕੀਤੀਆਂ ਜਾ ਰਹੀਆਂ ਹਨ।
ਜਿਸ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿੱਚ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ ਸਕੂਲ/ਕਾਲਜ/ਵਿੱਦਿਅਕ ਅਦਾਰੇ ਮਿਤੀ 09.05.2025 ਤੋਂ 11.05.2025 ਤੱਕ ਬੰਦ ਰਹਿਣਗੇ । ਇਹ ਹੁਕਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਜਾਰੀ ਕੀਤੇ ਗਏ ਹਨ।
ਇਹ ਹੁਕਮ ਤੁਰੰਤ ਲਾਗੂ ਹੋਣਗੇ। ਜਿਲ੍ਹਾ ਸਿੱਖਿਆ ਅਫਸਰ (ਸੰਕੈ:/ਐਲੀ:), ਅੰਮ੍ਰਿਤਸਰ ਇਹਨਾਂ ਹੁਕਮਾਂ ਦੀ ਪਾਲਣਾਂ ਯਕੀਨੀ ਬਣਾਉਣ ਲਈ ਲਿਖਿਆ ਗਿਆ ਹੈ।
