SIKHYA KRANTI: ਉਦਘਾਟਨ ਸਮਾਰੋਹ ਦੌਰਾਨ ਵਿਦਿਆਰਥੀਆਂ ਤੋਂ ਵੇਟਰਾਂ ਦਾ ਕੰਮ ਕਰਵਾਉਣ ਵਾਲੇ ਸਕੂਲ ਇੰਚਾਰਜ ਨੂੰ ਕੀਤਾ ਮੁਅੱਤਲ
ਚੰਡੀਗੜ੍ਹ, 4 ਮਈ 2025( ਜਾਬਸ ਆਫ ਟੁਡੇ)
ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਉਦਘਾਟਨ ਸਮਾਰੋਹ ਦੌਰਾਨ ਵਿਦਿਆਰਥੀਆਂ ਤੋਂ ਬੇਟਰਾਂ ਦਾ ਕੰਮ ਕਰਾਉਣ ਵਾਲੇ ਸਕੂਲ ਇੰਚਾਰਜ ਨੂੰ ਮੁਅਤਲ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਗੁਰਿੰਦਰ ਸਿੰਘ ਸੋਢੀ ਡਾਇਰੈਕਟਰ ਸਕੂਲ ਐਜੂਕੇਸ਼ਨ ਵੱਲੋਂ ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ
ਜਿਸ ਕਾਰਨ ਵਿਭਾਗ ਦਾ ਅਕਸ ਖਰਾਬ ਹੋਇਆ ਹੈ ਅਤੇ ਉਕਤ ਕਰਮਚਾਰੀ ਵੱਲੋਂ ਆਪਣੀ ਡਿਊਟੀ ਪ੍ਰਤੀ ਗੈਰ-ਜਿੰਮੇਵਾਰੀ ਦਾ ਸਬੂਤ ਪੇਸ਼ ਕੀਤਾ ਗਿਆ ਹੈ। ਇਸ ਘੋਰ ਅਣਗਹਿਲੀ/ਕੁਤਾਹੀ ਕਾਰਨ ਕਰਮਚਾਰੀ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ।
Punjab Board Class 10th Result 2025 Link : ਨਤੀਜਾ ਜਲਦੀ ਪਾਓ Latest Update
ਜਾਰੀ ਕੀਤੇ ਗਏ ਹੁਕਮਾਂ ਦੇ ਵਿੱਚ ਅੱਗੇ ਲਿਖਿਆ ਗਿਆ ਹੈ ਕਿ " ਮੁਅੱਤਲੀ ਦੌਰਾਨ ਕਰਮਚਾਰੀ ਦਾ ਹੈੱਡ ਕੁਆਟਰ ਦਫਤਰ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.), ਤਰਨ ਤਾਰਨ ਨਿਸ਼ਚਿਤ ਕੀਤਾ ਜਾਂਦਾ ਹੈ। ਕਰਮਚਾਰੀ ਨੂੰ ਨਿਯਮਾਂ ਅਨੁਸਾਰ ਮੁਅੱਤਲੀ ਭੱਤਾ ਮਿਲਣਯੋਗ ਹੋਵੇਗਾ।
ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।"
