ਪੰਜਾਬ ਵਿੱਚ ਗਰਮੀ ਦੀ ਲਹਿਰ ਕਾਰਨ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 2 ਜੂਨ ਤੋਂ 30 ਜੂਨ ਤੱਕ ਰਹਿਣਗੇ ਬੰਦ
ਚੰਡੀਗੜ੍ਹ, 26 ਮਈ 2025 - ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਦੀ ਲਹਿਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 2 ਜੂਨ 2025 ਤੋਂ 30 ਜੂਨ 2025 ਤੱਕ ਬੰਦ ਰਹਿਣਗੇ।
ਹਰਜੋਤ ਸਿੰਘ ਬੈਂਸ ਨੇ ਆਪਣੇ ਅਧਿਕਾਰਤ ਐਕਸ ਹੈਂਡਲ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ, "ਪੰਜਾਬ ਵਿੱਚ ਗਰਮੀ ਦੀ ਲਹਿਰ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸਕੂਲਾਂ ਨੂੰ 2 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।" ਇਸ ਫੈਸਲੇ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਗਰਮੀ ਦੀ ਮਾਰ ਤੋਂ ਬਚਾਉਣਾ ਹੈ, ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਸੂਬੇ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ।
ਇਸ ਤੋਂ ਪਹਿਲਾਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ 1 ਜੂਨ ਤੋਂ ਸ਼ੁਰੂ ਹੋਣੀਆਂ ਸਨ, ਪ੍ਰੰਤੂ 1 ਜੂਨ ਨੂੰ ਐਤਵਾਰ ਹੈ। ਇਸ ਤੋਂ ਪਹਿਲਾਂ ਸਾਲ 2024 ਵਿੱਚ ਵੀ ਪੰਜਾਬ ਸਰਕਾਰ ਨੇ ਗਰਮੀ ਦੀ ਲਹਿਰ ਕਾਰਨ ਸਕੂਲਾਂ ਦੀਆਂ ਛੁੱਟੀਆਂ ਨੂੰ ਅੱਗੇ ਵਧਾਇਆ ਸੀ ਅਤੇ 21 ਮਈ 2024 ਤੋਂ ਸਕੂਲ ਬੰਦ ਕਰ ਦਿੱਤੇ ਸਨ।
ਸਾਡੇ ਨਾਲ ਜੁੜੋ / Follow Us:
WhatsApp Group 1 WhatsApp Group 2 WhatsApp Group 3 WhatsApp Group 4 Our Official WhatsApp ChannelTwitter Telegram

