Tarn Taran school Closed: 12 ਮਈ ਨੂੰ ਬੰਦ ਰਹਿਣਗੇ ਸਕੂਲ
ਤਰਨ ਤਾਰਨ 11 ਮਈ 2025
ਭਾਰਤ-ਪਾਕਿਸਤਾਨ ਸਰਹੱਦ 'ਤੇ ਤਣਾਅ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦਿਆਂ ਮਾਨਯੋਗ ਡਿਪਟੀ ਕਮਿਸ਼ਨਰ, ਤਰਨ ਤਾਰਨ ਵੱਲੋਂ 12 ਮਈ 2025 (ਸੋਮਵਾਰ) ਨੂੰ ਸਮੂਹ ਸਰਕਾਰੀ, ਏਡਿਡ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਮੂਹ ਸਕੂਲ ਮੁਖੀਆਂ ਨੂੰ ਆਦੇਸ਼ ਕੀਤੇ ਹਨ ਕਿ ਉਕਤ ਮਿਤੀ ਨੂੰ ਸਕੂਲ ਪੂਰੀ ਤਰ੍ਹਾਂ ਬੰਦ ਰੱਖੇ ਜਾਣ। ਇਸ ਆਦੇਸ਼ ਦੀ ਪਾਲਣਾ ਨਿਸ਼ਚਿਤ ਬਣਾਈ ਜਾਵੇ।
