Weather orange alert: ਸੂਬੇ ਦੇ ਕਈ ਜਿਲ੍ਹਿਆਂ ਵਿੱਚ ਅੱਜ ਤੂਫਾਨ/ ਬਿਜਲੀ ਚਮਕਣ ਦੀ ਚੇਤਾਵਨੀ
ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਗਰਜ-ਚਮਕ ਨਾਲ ਤੇਜ਼ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਮਾਨਸਾ, ਭਟਿੰਡਾ, ਫਰੀਦਕੋਟ, ਮੁਕਤਸਰ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਨੇ ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਸਲਾਹ ਦਿੱਤੀ ਹੈ। ਜੇਕਰ ਤੁਸੀਂ ਬਾਹਰ ਹੋ ਤਾਂ ਖੁੱਲ੍ਹੇ ਖੇਤਰਾਂ, ਰੁੱਖਾਂ ਜਾਂ ਬਿਜਲੀ ਦੇ ਖੰਭਿਆਂ ਦੇ ਹੇਠ ਨਾ ਖੜੋ। ਘਰ ਦੇ ਅੰਦਰ ਰਹਿਣ ਦੀ ਕੋਸ਼ਿਸ਼ ਕਰੋ ਅਤੇ ਬਿਜਲੀ ਦੇ ਉਪਕਰਣਾਂ ਨੂੰ ਵਰਤਣ ਤੋਂ ਬਚੋ। ਸਰਕਾਰ ਨੇ ਵੀ ਸਾਰੇ ਜ਼ਿਲ੍ਹਿਆਂ ਦੀ ਪ੍ਰਸ਼ਾਸਨ ਨੂੰ ਅਲਰਟ 'ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਿਆ ਜਾ ਸਕੇ।
ਸੁਰੱਖਿਅਤ ਰਹੋ, ਸਾਵਧਾਨ ਰਹੋ!
