B.L.A APPOINTMENT BY POLITICAL PARTIES: ਰਾਜਨੀਤਿਕ ਪਾਰਟੀਆਂ ਤੁਰੰਤ ਕਰਨ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ - ਜ਼ਿਲ੍ਹਾ ਚੋਣ ਅਫ਼ਸਰ

 ਰਾਜਨੀਤਿਕ ਪਾਰਟੀਆਂ ਤੁਰੰਤ ਕਰਨ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ : ਆਸ਼ਿਕਾ ਜੈਨ

-ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 20 ਜੂਨ  ( ਜਾਬਸ ਆਫ ਟੁਡੇ) 

       ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਦੀ ਤਿਆਰੀ ਅਤੇ ਸੁਧਾਈ ਦੀ ਪ੍ਰਕਿਰਿਆ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਸੀ।

    ਮੀਟਿੰਗ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇਹ ਸਹੂਲਤ ਪ੍ਰਦਾਨ ਕੀਤੀ ਹੈ ਕਿ ਉਹ ਹਰੇਕ ਪੋਲਿੰਗ ਸਟੇਸ਼ਨ ਲਈ ਬੂਥ ਲੈਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ। ਉਨ੍ਹਾਂ ਮੀਟਿੰਗ ਦੌਰਾਨ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਨਾਲ ਸਬੰਧਤ ਪ੍ਰਕਿਰਿਆ ਵੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਹਰੇਕ ਪੋਲਿੰਗ ਸਟੇਸ਼ਨ ਜਾਂ ਵੋਟਰ ਸੂਚੀ ਦੇ ਭਾਗ ਲਈ ਇਕ ਬੀ.ਐਲ.ਏ ਨਿਯੁਕਤ ਕੀਤਾ ਜਾ ਸਕਦਾ ਹੈ, ਜੋ ਉਸ ਖੇਤਰ ਦਾ ਰਜਿਸਟਰਡ ਵੋਟਰ ਹੋਣਾ ਚਾਹੀਦਾ ਹੈ। ਏਜੰਟ ਦਾ ਕਾਰਜਕਾਲ ਉਦੋਂ ਤੱਕ ਵੈਧ ਰਹੇਗਾ ਜਦੋਂ ਤੱਕ ਉਸਦੀ ਨਿਯੁਕਤੀ ਰੱਦ ਨਹੀਂ ਹੋ ਜਾਂਦੀ ਜਾਂ ਉਹ ਉਸ ਖੇਤਰ ਦਾ ਵੋਟਰ ਨਹੀਂ ਰਹਿੰਦਾ।

     ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਸਰਕਾਰੀ, ਅਰਧ-ਸਰਕਾਰੀ ਜਾਂ ਜਨਤਕ ਖੇਤਰ ਦੇ ਅਦਾਰਿਆਂ ਵਿਚ ਨੌਕਰੀ ਕਰਨ ਵਾਲਾ ਕੋਈ ਵੀ ਵਿਅਕਤੀ ਬੀ.ਐਲ.ਏ ਨਹੀਂ ਬਣ ਸਕਦਾ। ਬੀ.ਐਲ.ਏ ਨੂੰ ਮ੍ਰਿਤਕ ਜਾਂ ਤਬਦੀਲ ਕੀਤੇ ਵੋਟਰਾਂ ਦੀ ਸੂਚੀ ਤਿਆਰ ਕਰਨ ਅਤੇ ਇਸ ਨੂੰ ਸਬੰਧਿਤ ਫਾਰਮੈਟ ਵਿਚ ਜਮ੍ਹਾ ਕਰਨ ਲਈ ਬੀ.ਐਲ.ਓ ਨਾਲ ਤਾਲਮੇਲ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬੀ.ਐਲ.ਏ. ਨੂੰ ਵਿਸ਼ੇਸ਼ ਕੈਂਪਾਂ ਵਿਚ ਲਾਜ਼ਮੀ ਤੌਰ 'ਤੇ ਮੌਜੂਦ ਰਹਿਣਾ ਹੋਵੇਗਾ ਜਿਥੇ ਬੀ.ਐਲ.ਓ ਆਪਣੀ ਮਦਦ ਨਾਲ ਦਾਅਵੇ ਅਤੇ ਇਤਰਾਜ਼ ਦਰਜ ਕਰਨਗੇ।

   ਆਸ਼ਿਕਾ ਜੈਨ ਨੇ ਕਿਹਾ ਕਿ ਜੇਕਰ ਕੋਈ ਰਾਜਨੀਤਿਕ ਪਾਰਟੀ ਬੀ.ਐਲ.ਏ ਨਿਯੁਕਤ ਨਹੀਂ ਕਰਦੀ, ਤਾਂ ਉਹ ਵੋਟਰ ਸੂਚੀ ਸੋਧ ਦੌਰਾਨ ਸਮੂਹਿਕ ਫਾਰਮ ਵੀ ਜਮ੍ਹਾ ਨਹੀਂ ਕਰਵਾ ਸਕਦੀ। ਇਸ ਲਈ ਸਾਰੀਆਂ ਪਾਰਟੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਤੁਰੰਤ ਬੀ.ਐਲ.ਏ ਦੀ ਨਿਯੁਕਤੀ ਕਰਨ ਅਤੇ ਰਿਪੋਰਟ ਜ਼ਿਲ੍ਹਾ ਚੋਣ ਦਫ਼ਤਰ ਅਤੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨੂੰ ਭੇਜਣ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਨੂੰ ਸ਼ੁੱਧ ਅਤੇ ਪਾਰਦਰਸ਼ੀ ਬਣਾਉਣ ਵਿਚ ਰਾਜਨੀਤਿਕ ਪਾਰਟੀਆਂ ਦੀ ਭੂਮਿਕਾ ਮਹੱਤਵਪੂਰਨ ਹੈ। ਇਸ ਮੌਕੇ ਤਹਿਸੀਲਦਾਰ (ਚੋਣਾਂ) ਸਰਬਜੀਤ ਸਿੰਘ, ਕਾਨੂੰਗੋ ਦੀਪਕ ਕੁਮਾਰ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ ਤੇ ਹੋਰ ਮੌਜੂਦ ਸਨ। 


💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends