BREAKING NEWS: ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲ ਦੀ ਅਚਨਚੇਤ ਚੈਕਿੰਗ, ਕਰਮਚਾਰੀ ਗੈਰਹਾਜ਼ਰ, ਕਾਰਨ ਦਸੋ ਨੋਟਿਸ ਜਾਰੀ
**ਫਾਜ਼ਿਲਕਾ, 9 ਜੂਨ, 2025 ( ਜਾਬਸ ਆਫ ਟੁਡੇ)
ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਬੇਰੀਵਾਲਾ ਸਥਿਤ ਸ਼ਹੀਦ ਮਲਕੀਤ ਸਿੰਘ (ਲਾਭ ਵਾਲਾ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਸਕੂਲ ਦਾ ਨਾਨ ਟੀਚਿੰਗ ਸਟਾਫ ਗੈਰ-ਹਾਜ਼ਰ ਪਾਇਆ ਗਿਆ ਅਤੇ ਸਕੂਲ ਨੂੰ ਪੂਰੀ ਤਰ੍ਹਾਂ ਤਾਲਾ ਲੱਗਿਆ ਹੋਇਆ ਸੀ। ਇਸ ਘਟਨਾ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਨੇ ਸਖ਼ਤ ਨੋਟਿਸ ਲੈਂਦਿਆਂ ਸਬੰਧਤ ਸਟਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਜਾਣਕਾਰੀ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਫਾਜ਼ਿਲਕਾ ਦੇ ਦਫ਼ਤਰ ਵੱਲੋਂ ਜਾਰੀ ਪੱਤਰ ਨੰਬਰ ਐੱਸ-7/2025/154049 ਮਿਤੀ 02-06-2025 ਵਿੱਚ ਦੱਸਿਆ ਗਿਆ ਹੈ ਕਿ ਉਸੇ ਦਿਨ ਸਵੇਰੇ 8:30 ਵਜੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਕੂਲ ਨੂੰ ਤਾਲਾ ਲੱਗਾ ਹੋਇਆ ਸੀ ਅਤੇ 3 ਕਰਮਚਾਰੀ ਮੌਕੇ 'ਤੇ ਮੌਜੂਦ ਨਹੀਂ ਸੀ। ਇਸ ਗੰਭੀਰ ਕੁਤਾਹੀ ਦੀ ਰਿਪੋਰਟ ਤੁਰੰਤ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤੀ ਗਈ।
ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਫਾਜ਼ਿਲਕਾ ਨੇ ਸਕੂਲ ਦੇ ਸਮੂਹ ਸਟਾਫ ਨੂੰ lਆਪਣੇ ਦਫ਼ਤਰ ਵਿਖੇ ਨਿੱਜੀ ਤੌਰ 'ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਹੈ।
ਪੱਤਰ ਵਿੱਚ ਸਪੱਸ਼ਟ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਬੰਧਤ ਸਟਾਫ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦਾ, ਤਾਂ ਉਨ੍ਹਾਂ ਵਿਰੁੱਧ ਇੱਕਪਾਸੜ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਜਿਸਦੀ ਪੂਰੀ ਜ਼ਿੰਮੇਵਾਰੀ ਸਬੰਧਤ ਕਰਮਚਾਰੀਆਂ ਦੀ ਹੋਵੇਗੀ। ਇਸ ਪੱਤਰ ਦੀ ਕਾਪੀ ਬਲਾਕ ਨੋਡਲ ਅਫ਼ਸਰ ਨੂੰ ਵੀ ਭੇਜੀ ਗਈ ਹੈ ਤਾਂ ਜੋ ਸਾਰੇ ਕਰਮਚਾਰੀਆਂ ਨੂੰ ਇਸ ਬਾਰੇ ਸੂਚਿਤ ਕਰਕੇ ਉਨ੍ਹਾਂ ਦੀ ਹਾਜ਼ਰੀ ਯਕੀਨੀ ਬਣਾਈ ਜਾ ਸਕੇ। ਇਸ ਘਟਨਾ ਨੇ ਸਿੱਖਿਆ ਦੇ ਮਿਆਰ ਅਤੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਜਵਾਬਦੇਹੀ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਗੌਰਤਲਬ ਹੈ ਜੂਨ ਮਹੀਨੇ ਦੀਆਂ ਛੁੱਟੀਆਂ ਦੌਰਾਨ ਸਕੂਲਾਂ ਵਿੱਚ ਛੁੱਟੀਆਂ ਹੁੰਦੀਆਂ ਹਨ, ਪ੍ਰੰਤੂ ਨਾਨ ਟੀਚਿੰਗ ਸਟਾਫ਼ ਨੂੰ ਸਕੂਲਾਂ ਵਿੱਚ ਹਾਜ਼ਰ ਰਹਿਣਾ ਹੁੰਦਾ ਹੈ।
ਸਾਡੇ ਨਾਲ ਜੁੜੋ / Follow Us:
WhatsApp Group 3 Official WhatsApp Channel ( PUNJAB NEWS ONLINE)Twitter Telegram