JOBS IN SANGRUR: ਹਾਰਪ ਕੈਮੀਕਲਜ਼ ਕੰਪਨੀ ਵੱਲੋਂ ਪਲੇਸਮੈਂਟ ਕੈਂਪ 12 ਜੂਨ ਨੂੰ

 ਹਾਰਪ ਕੈਮੀਕਲਜ਼ ਕੰਪਨੀ ਵੱਲੋਂ ਪਲੇਸਮੈਂਟ ਕੈਂਪ 12 ਜੂਨ ਨੂੰ 

- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਹਾਰਪ ਕੈਮੀਕਲਜ਼ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 12 ਜੂਨ ਦਿਨ ਵੀਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਰੋਜ਼ਗਾਰ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।


ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ ਆਈ.ਟੀ.ਆਈ ਫਿਟਰ, ਇਲੈਕਟਰੀਸ਼ੀਅਨ, ਸਟੋਰ ਕੀਪਿੰਗ (ਕੇਵਲ ਲੜਕੇ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ ਆਈ.ਟੀ.ਆਈ ਫਿਟਰ, ਇਲੈਕਟਰੀਸ਼ੀਅਨ, ਬੀ.ਏ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮਰ 20 ਤੋਂ 25 ਸਾਲ ਹੋਣੀ ਚਾਹੀਦੀ ਹੈ।


ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਦੇਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।

ਸਾਡੇ ਨਾਲ ਜੁੜੋ / Follow Us:

WhatsApp Group 3 Official WhatsApp Channel ( PUNJAB NEWS ONLINE)

Twitter Telegram

💐🌿Follow us for latest updates 👇👇👇

RECENT UPDATES

Trends