MOBILE PHONE DURING HOLIDAYS/ AFTER WORKING HOURS : ਦਫਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਦਫਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਮੋਬਾਇਲ ਰਾਹੀਂ ਉਪਲੱਬਧ ਰਹਿਣ ਸਬੰਧੀ ਪੱਤਰ

ਦਫਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਦਫਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਮੋਬਾਇਲ ਰਾਹੀਂ ਉਪਲੱਬਧ ਰਹਿਣ ਬਾਰੇ 

ਚੰਡੀਗੜ੍ਹ, 26/4/2025(‌ਜਾਬਸ ਆਫ ਟੁਡੇ) 

ਪ੍ਰਸ਼ਾਸਨ ਨਾਲ ਸਬੰਧਤ ਕਈ ਕੰਮ ਤੁਰੰਤ ਕੀਤੇ ਜਾਣੇ ਹੁੰਦੇ ਹਨ, ਜਿਸ ਕਾਰਨ ਇਨ੍ਹਾਂ ਕੰਮਾਂ ਨਾਲ ਸਬੰਧਤ ਅਫਸਰਾਂ ਦੀ ਉਪਲੱਬਧਤਾ ਜ਼ਰੂਰੀ ਹੋ ਜਾਂਦੀ ਹੈ। ਕਈ ਵਾਰ ਵੇਖਣ ਵਿੱਚ ਆਇਆ ਹੈ ਕਿ ਕੁਝ ਅਫਸਰ ਦਫਤਰੀ ਸਮੇਂ ਤੋਂ ਬਾਅਦ ਮੋਬਾਇਲ ਉੱਤੇ ਉਪਲੱਬਧ ਨਹੀਂ ਹੁੰਦੇ ਕਿਉਂਕਿ ਜਾਂ ਤਾਂ ਉਨ੍ਹਾਂ ਦਾ ਮੋਬਾਇਲ ਬੰਦ ਹੁੰਦਾ ਹੈ ਜਾ ਨੈਟਵਰਕ ਕਵਰੇਜ ਖੇਤਰ ਤੋਂ ਬਾਹਰ ਹੁੰਦਾ ਹੈ ਜਾਂ ਡਾਈਵਰਜਨ/ਫਲਾਈਟ ਮੋਡ ਉੱਤੇ ਲਗਾਇਆ ਹੁੰਦਾ ਹੈ।  ਅਜਿਹੀ ਸਥਿਤੀ ਵਿੱਚ ਜ਼ਰੂਰੀ ਪ੍ਰਸ਼ਾਸਨਿਕ ਕੰਮਾਂ ਨੂੰ ਨੇਪਰੇ ਚਾੜ੍ਹਨ ਅਤੇ ਆਮ ਜਨਤਾ ਨੂੰ ਸੇਵਾਵਾਂ ਅਤੇ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਅੜਚਨ ਆਉਂਦੀ ਹੈ।



ਇਸ ਲਈ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਵੱਲੋਂ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰ ਅਤੇ ਸਕੱਤਰ, ਪੰਜਾਬ ਸਰਕਾਰ ਵੱਲੋਂ ਹਦਾਇਤ ਕੀਤੀ  ਹੈ ਕਿ   ਵਿਭਾਗ ਦੇ ਸਾਰੇ ਅਧਿਕਾਰੀਆਂ ਵਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਦਫਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ, ਜ਼ਰੂਰੀ ਦਫਤਰੀ/ਪ੍ਰਸ਼ਾਸਨਿਕ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਹਿੱਤ, ਆਪਣੇ ਮੋਬਾਇਲ ਰਾਹੀਂ ਉਪਲੱਬਧ ਰਹਿਣ ਤਾਂ ਕਿ ਇਨ੍ਹਾਂ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਇਆ ਜਾ ਸਕੇ। 

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends