TRANSFER 2025: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ/ਤੈਨਾਤੀਆਂ ਸਬੰਧੀ ਨਵੀਆਂ ਹਦਾਇਤਾਂ ਜਾਰੀ

 ## ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ/ਤੈਨਾਤੀਆਂ ਸਬੰਧੀ ਨਵੀਆਂ ਹਦਾਇਤਾਂ ਜਾਰੀ

**ਚੰਡੀਗੜ੍ਹ, 5 ਜੂਨ 2025 ( ਜਾਬਸ ਆਫ ਟੁਡੇ) 

ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ (ਪਰਸੋਨਲ ਪਾਲਿਸੀ-2 ਸ਼ਾਖਾ) ਨੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਕਰਨ ਸਬੰਧੀ ਜ਼ਰੂਰੀ ਅਤੇ ਸਮੇਂ-ਸਿਰ ਹਦਾਇਤਾਂ ਜਾਰੀ ਕੀਤੀਆਂ ਹਨ। ਇਹ ਹੁਕਮ ਮਿਤੀ 07/01/2014-1PP2(3PP2)/382, ਮਿਤੀ 5 ਜੂਨ 2025 ਨੂੰ ਜਾਰੀ ਕੀਤੇ ਗਏ ਹਨ। ( ਜਾਬਸ ਆਫ ਟੁਡੇ) 



ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਮਾਨਯੋਗ ਉਪ ਮੁੱਖ ਮੰਤਰੀ ਜੀ ਵੱਲੋਂ ਪ੍ਰਸੋਨਲ ਵਿਭਾਗ ਵੱਲੋਂ ਪਹਿਲਾਂ ਜਾਰੀ ਪੱਤਰ ਨੰਬਰ 07/01/2014-1PP2(3PP2)/322-325 ਮਿਤੀ 24.04.2025 ਦੀ ਲਗਾਤਾਰਤਾ ਵਿੱਚ ਇਹ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਅਨੁਸਾਰ, ਪੰਜਾਬ ਰਾਜ ਦੇ ਸਮੂਹ ਵਿਭਾਗਾਂ/ਸੰਸਥਾਵਾਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ **23.06.2025 ਤੋਂ ਮਿਤੀ 01.08.2025** ਤੱਕ ਨਿਰਧਾਰਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ, ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਮਿਤੀ 01.08.2025 ਤੋਂ ਬਾਅਦ ਆਮ ਬਦਲੀਆਂ 'ਤੇ ਮੁਕੰਮਲ ਰੋਕ ਹੋਵੇਗੀ। ਇਸ ਉਪਰੰਤ ਬਦਲੀਆਂ/ਤੈਨਾਤੀਆਂ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਟਰਾਂਸਫਰ ਪਾਲਿਸੀ ਮਿਤੀ 23.04.2018 ਵਿੱਚ ਕੀਤੇ ਗਏ ਉਪਬੰਧਾਂ ਅਨੁਸਾਰ ਹੀ ਕੀਤੀਆਂ ਜਾ ਸਕਣਗੀਆਂ।

ਇਹ ਪੱਤਰ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤਾ ਗਿਆ ਹੈ ਅਤੇ ਇਸ ਦੀਆਂ ਕਾਪੀਆਂ ਵਧੀਕ ਮੁੱਖ ਸਕੱਤਰ, ਪੰਜਾਬ, ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤ ਕਮਿਸ਼ਨਰ, ਪ੍ਰਮੁੱਖ ਸਕੱਤਰ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਨਾ ਅਤੇ ਲੋੜੀਂਦੀ ਕਾਰਵਾਈ ਹਿੱਤ ਭੇਜੀਆਂ ਗਈਆਂ ਹਨ।

ਇਹ ਕਦਮ ਸਰਕਾਰੀ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਅਤੇ ਨਿਯਮਤਤਾ ਲਿਆਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends