9 ਜੁਲਾਈ ਦੀ ਹੜਤਾਲ ਮੌਕੇ ਰੋਸ ਪ੍ਰਦਰਸ਼ਨਾਂ ਵਿੱਚ ਪੈਨਸ਼ਨਰ ਭਰਵੀਂ ਸਮੂਲੀਅਤ ਕਰਨਗੇ

 *9 ਜੁਲਾਈ ਦੀ ਹੜਤਾਲ ਮੌਕੇ ਰੋਸ ਪ੍ਰਦਰਸ਼ਨਾਂ ਵਿੱਚ ਪੈਨਸ਼ਨਰ ਭਰਵੀਂ ਸਮੂਲੀਅਤ ਕਰਨਗੇ*

ਨਵਾਂ ਸ਼ਹਿਰ 7 ਜੁਲਾਈ (ਜਾਬਸ  ਆਫ ਟੁਡੇ      ) ਅੱਜ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਧਾਨ ਸ੍ਰੀ ਸੋਮ ਲਾਲ ਜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਸਮੇਂ ਟਰੇਡ ਯੂਨੀਅਨ ਆਗੂ ਸੁਤੰਤਰ ਕੁਮਾਰ ਨੂੰ ਦੋ ਮਿੰਟ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਪੰਜਾਬ ਦੀ ਕਾਲ 'ਤੇ ਲੁਧਿਆਣੇ ਦੀ ਜਿਮਨੀ ਚੋਣ ਵੇਲੇ ਰੈਲੀ ਅਤੇ ਲੁਧਿਆਣਾ ਪੱਛਮੀ ਹਲਕੇ ਵਿੱਚ ਝੰਡਾ ਮਾਰਚ ਕਰਕੇ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਦਾ ਪਰਦਾਫਾਸ਼ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਪਾਸੇ ਕਹਿ ਰਹੀ ਹੈ ਕਿ ਸਾਡੇ ਕੋਲ ਖਜਾਨਾ ਭਰਿਆ ਹੋਇਆ ਹੈ, ਦੂਜੇ ਪਾਸੇ 8500 ਕਰੋੜ ਰੁਪਏ ਦਾ ਕਰਜ਼ਾ ਲੈ ਰਹੀ ਹੈ। ਜੇਕਰ ਖਜ਼ਾਨਾ ਭਰਿਆ ਹੋਇਆ ਹੈ ਤਾਂ ਮੁਲਾਜ਼ਮਾਂ ਦੇ ਤਨਖਾਹ ਦੇ ਬਿੱਲ ਖਜ਼ਾਨਾ ਅਫਸਰ ਪਾਸ ਕਿਉਂ ਨਹੀਂ ਕਰਦੇ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਜ ਦੇ ਮੈਡੀਕਲ ਕਲੇਮ ਦੇ ਬਿੱਲ ਵੀ ਨਹੀਂ ਪਾਸ ਕਰ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਂ ਤਾਂ ਝੂਠ ਬੋਲ ਰਹੇ ਹਨ। ਜੇਕਰ ਖਜ਼ਾਨਾ ਭਰਿਆ ਹੋਇਆ ਹੈ ਤਾਂ ਇਹ ਬਿੱਲ ਹੁਣ ਤੱਕ ਪਾਸ ਹੋ ਜਾਣੇ ਚਾਹੀਦੇ ਹਨ। ਕਰਨੈਲ ਸਿੰਘ ਰਾਹੋਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਸਰਕਾਰ ਹੋਰ ਸਰਕਾਰਾਂ ਨਾਲੋਂ ਵੀ ਨਖਿੱਧ ਸਰਕਾਰ ਸਾਬਤ ਹੋਈ ਹੈ, ਜਿਸ ਨੇ ਚਾਰ ਸਾਲ ਬੀਤਣ ਬਾਅਦ ਵੀ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਆਪਣੇ ਚੋਣ ਮਨੋਰਥ ਪੱਤਰ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ। ਪਰ ਅਜੇ ਤੱਕ ਨਾ ਤਾਂ ਕੱਚੇ ਮੁਲਾਜ਼ਮ ਪੱਕੇ ਕੀਤੇ ਅਤੇ ਨਾ ਹੀ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ। ਪੇਅ ਕਮਿਸ਼ਨ ਦੀ 2.59 ਦਾ ਵਾਧਾ ਕਰਨ ਦੀ ਸਿਫਾਰਸ਼ ਲਾਗੂ ਨਹੀਂ। ਇਸ ਲਈ ਪੈਨਸ਼ਨਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਸਾਂਝੇ ਫਰੰਟ ਪੰਜਾਬ ਨਾਲ ਰਲ ਕੇ ਪੈਨਸ਼ਨਰਜ ਦੇ ਮਸਲਿਆਂ ਲਈ ਸੰਘਰਸ਼ ਕਰਨ ਲਈ ਮਜ਼ਬੂਰ ਹੈ। 



         ਇਸ ਮੀਟਿੰਗ ਵਿੱਚ ਸ: ਕੁਲਵਰਨ ਸਿੰਘ ਸੂਬਾ ਜਨਰਲ ਸਕੱਤਰ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਪੰਜਾਬ ਉਚੇਚੇ ਤੌਰ 'ਤੇ ਸ਼ਾਮਿਲ ਹੋਏ। ਉਨ੍ਹਾਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਵਾਰੇ ਵਿਸਥਾਰ ਪੂਰਵਕ ਦੱਸਿਆ ਅਤੇ ਉਨ੍ਹਾਂ ਮੁਸ਼ਕਿਲਾਂ ਦਾ ਹੱਲ ਵੀ ਦੱਸਿਆ। ਉਨ੍ਹਾਂ ਨੇ ਦੱਸਿਆ ਕਿ ਪੈਨਸ਼ਨਰਾਂ ਦੀਆਂ ਬਹੁਤ ਸਮੇਂ ਤੋਂ ਲਟਕਦੀਆਂ ਮੰਗਾਂ ਮਨਾਉਣ ਲਈ ਸੰਘਰਸ਼ ਹੀ ਇੱਕੋ ਇੱਕ ਰਾਹ ਹੈ, ਜਿਸ 'ਤੇ ਚੱਲ ਕੇ ਆਪਣੀਆਂ ਮੰਗਾਂ ਮਨਾਈਆਂ ਜਾ ਸਕਦੀਆਂ ਹਨ। ਇਸ ਲਈ ਸਾਂਝੇ ਫਰੰਟ ਪੰਜਾਬ ਨਾਲ ਮਿਲ ਕੇ ਜੋਰਦਾਰ ਸੰਘਰਸ਼ ਕਰਨੇ ਪੈਣਗੇ ਜਿਸ ਦੀ ਤਿਆਰੀ ਹੁਣ ਤੋਂ ਹੀ ਕਰਨੀ ਪਵੇਗੀ। ਉਨ੍ਹਾਂ ਨੇ ਪੈਨਸ਼ਨਰਾਂ ਦੇ ਸਵਾਲਾਂ ਦੇ ਜੁਆਬ ਬਹੁਤ ਹੀ ਵਧੀਆ ਢੰਗ ਨਾਲ ਦਿੱਤੇ। 

        9 ਜੁਲਾਈ ਨੂੰ ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ ਦੇਸ਼ ਵਿਆਪੀ ਹੜਤਾਲ ਦੇ ਸੱਦੇ ਤੇ ਰੋਸ ਪ੍ਰਦਰਸ਼ਨਾਂ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਅੰਤ ਵਿੱਚ ਸੋਮ ਲਾਲ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਨੇ ਆਏ ਹੋਏ ਸਾਥੀ ਸ: ਕੁਲਵਰਨ ਸਿੰਘ ਦਾ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ ਅਤੇ ਪੈਨਸ਼ਨਰ ਸਾਥੀਆਂ ਨੂੰ ਆਉਂਣ ਵਾਲੇ ਸੰਘਰਸ਼ਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਸਟੇਜ ਸਕੱਤਰ ਦੀ ਕਾਰਵਾਈ ਜੀਤ ਲਾਲ ਜਨਰਲ ਸਕੱਤਰ ਨੇ ਬਾਖੂਬੀ ਨਿਭਾਈ। 

          ਇਸ ਸਮੇਂ ਦੇਸ ਰਾਜ ਬੱਜੋਂ, ਜਸਵੀਰ ਸਿੰਘ ਮੰਗੂਵਾਲ, ਕੇਵਲ ਰਾਮ, ਸੁਰਜੀਤ ਰਾਮ, ਰੇਸ਼ਮ ਲਾਲ, ਸਰੂਪ ਲਾਲ, ਹਰਦਿਆਲ ਸਿੰਘ, ਦੀਦਾਰ ਸਿੰਘ, ਰਜਿੰਦਰ ਸਿੰਘ, ਅਵਤਾਰ ਸਿੰਘ, ਅਸ਼ੋਕ ਕੁਮਾਰ ਵਿੱਤ ਸਕੱਤਰ, ਜਸਵੀਰ ਸਿੰਘ ਮੋਰੋਂ, ਬਲਵੀਰ ਸਿੰਘ, ਹਰਮੇਸ਼ ਲਾਲ, ਸੋਹਣ ਸਿੰਘ, ਗੁਰਦਿਆਲ ਸਿੰਘ, ਹਰੀ ਬਿਲਾਸ, ਤੇਜਾ ਸਿੰਘ, ਹਰਬੰਸ ਸਿੰਘ, ਪਰਮਜੀਤ ਸਿੰਘ, ਰਾਮ ਲਾਲ, ਚੂਹੜ ਸਿੰਘ, ਅਵਤਾਰ ਸਿੰਘ, ਸੁਰਿੰਦਰ ਪਾਲ, ਆਤਮਾ ਰਾਮ ਅਤੇ ਹੋਰ ਪੈਨਸ਼ਨਰ ਸਾਥੀ ਹਾਜ਼ਰ ਸਨ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends