ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨੀ ਨੂੰ ਲੈ ਕੇ ਵਿਵਾਦ, ਪਿੰਡ ਰਾਮਨਗਰ ਵਿੱਚ ਚੱਲੀ ਗੋਲੀ

*ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨੀ ਨੂੰ ਲੈ ਕੇ ਵਿਵਾਦ, ਪਿੰਡ ਰਾਮਨਗਰ ਵਿੱਚ ਚੱਲੀ ਗੋਲੀ


**ਮਲੋਟ (ਸ੍ਰੀ ਮੁਕਤਸਰ ਸਾਹਿਬ), 18 ਜੁਲਾਈ: ( ਜਾਬਸ ਆਫ ਟੁਡੇ)

ਅੱਜ ਮਲੋਟ ਨੇੜਲੇ ਪਿੰਡ ਰਾਮਨਗਰ ਦੇ ਸਰਕਾਰੀ ਸਕੂਲ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਕੂਲ ਮੈਨੇਜਮੈਂਟ ਕਮੇਟੀ (SMC) ਦੇ ਚੇਅਰਮੈਨ ਦੀ ਚੋਣ ਨੂੰ ਲੈ ਕੇ ਹੋਇਆ ਵਿਵਾਦ ਖੂਨੀ ਰੂਪ ਧਾਰਨ ਕਰ ਗਿਆ। ਜਾਣਕਾਰੀ ਅਨੁਸਾਰ, ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਬਹਿਸਬਾਜ਼ੀ ਇੰਨੀ ਵੱਧ ਗਈ ਕਿ ਗੋਲੀ ਚੱਲਣ ਦੀ ਘਟਨਾ ਵਾਪਰ ਗਈ।

Image with AI


ਸੂਤਰਾਂ ਮੁਤਾਬਕ, ਸਰਕਾਰੀ ਸਕੂਲ ਰਾਜਨਗਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਨਵੇਂ ਚੇਅਰਮੈਨ ਦੀ ਚੋਣ ਲਈ ਮੀਟਿੰਗ ਰੱਖੀ ਗਈ ਸੀ। ਇਸ ਦੌਰਾਨ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਮਾਮਲਾ ਗਰਮਾ ਗਿਆ। ਵੇਖਦੇ ਹੀ ਵੇਖਦੇ ਆਪਸੀ ਤਕਰਾਰ ਨੇ ਹਿੰਸਕ ਰੂਪ ਲੈ ਲਿਆ ਅਤੇ ਇੱਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ।


ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਮਲੋਟ ਦੀ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ। ਇਸ ਘਟਨਾ ਕਾਰਨ ਪਿੰਡ ਵਿੱਚ ਸਹਿਮ ਦਾ ਮਾਹੌਲ ਹੈ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends