ਅਨਮੋਲ ਗਗਨ ਮਾਨ ਨੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਫੈਸਲਾ ਲਿਆ ਵਾਪਸ, ਅਮਨ ਅਰੋੜਾ ਨਾਲ ਮੁਲਾਕਾਤ ਮਗਰੋਂ ਬਦਲਿਆ ਮਨ

 


**ਵਿਧਾਇਕਾ ਅਨਮੋਲ ਗਗਨ ਮਾਨ ਨੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਫੈਸਲਾ ਲਿਆ ਵਾਪਸ, ਅਮਨ ਅਰੋੜਾ ਨਾਲ ਮੁਲਾਕਾਤ ਮਗਰੋਂ ਬਦਲਿਆ ਮਨ**


**ਚੰਡੀਗੜ੍ਹ 20 ਜੁਲਾਈ * ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵਿਧਾਇਕਾ ਅਨਮੋਲ ਗਗਨ ਮਾਨ, ਜਿਨ੍ਹਾਂ ਨੇ ਕੁਝ ਸਮਾਂ ਪਹਿਲਾਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਰਾਜਨੀਤੀ ਛੱਡਣ ਦਾ ਐਲਾਨ ਕੀਤਾ ਸੀ, ਨੇ ਹੁਣ ਆਪਣਾ ਫੈਸਲਾ ਵਾਪਸ ਲੈ ਲਿਆ ਹੈ।



ਇਹ ਫੈਸਲਾ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹੋਈ ਇੱਕ ਖਾਸ ਮੁਲਾਕਾਤ ਤੋਂ ਬਾਅਦ ਲਿਆ। ਖ਼ਬਰ ਮੁਤਾਬਕ, ਅਮਨ ਅਰੋੜਾ ਨੇ ਅਨਮੋਲ ਗਗਨ ਮਾਨ ਨਾਲ ਇੱਕ ਪਰਿਵਾਰਕ ਮਾਹੌਲ ਵਿੱਚ ਮੁਲਾਕਾਤ ਕੀਤੀ ਅਤੇ ਪਾਰਟੀ ਵੱਲੋਂ ਉਨ੍ਹਾਂ ਦਾ ਅਸਤੀਫਾ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ।


ਇਸ ਮੀਟਿੰਗ ਤੋਂ ਬਾਅਦ ਵਿਧਾਇਕਾ ਅਨਮੋਲ ਗਗਨ ਮਾਨ ਨੇ ਪਾਰਟੀ ਦੇ ਫੈਸਲੇ ਨੂੰ ਸਵੀਕਾਰ ਕਰ ਲਿਆ ਹੈ। ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਅਨਮੋਲ ਗਗਨ ਮਾਨ ਨੂੰ ਪਾਰਟੀ ਅਤੇ ਆਪਣੇ ਹਲਕੇ ਦੀ ਤਰੱਕੀ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ, ਜਿਸ ਨੂੰ ਵਿਧਾਇਕਾ ਨੇ ਖਿੜੇ ਮੱਥੇ ਪ੍ਰਵਾਨ ਕਰ ਲਿਆ।


ਇਸ ਘਟਨਾਕ੍ਰਮ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਅਨਮੋਲ ਗਗਨ ਮਾਨ ਹੁਣ ਪਾਰਟੀ ਵਿੱਚ ਸਰਗਰਮ ਰੂਪ ਨਾਲ ਕੰਮ ਕਰਦੀ ਰਹੇਗੀ ਅਤੇ ਆਪਣੀਆਂ ਸਿਆਸੀ ਜ਼ਿੰਮੇਵਾਰੀਆਂ ਨੂੰ ਪਹਿਲਾਂ ਵਾਂਗ ਹੀ ਨਿਭਾਉਂਦੀ ਰਹੇਗੀ।

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends