ਡਾਈਰੀਆ (ਉਲਟੀਆਂ ਤੇ ਦਸਤ) ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

 ਡਾਈਰੀਆ (ਉਲਟੀਆਂ ਤੇ ਦਸਤ) ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ


ਬਰਸਾਤੀ ਮੌਸਮ ਵਿੱਚ ਚੁਕੰਨੇ ਰਹਿਣ ਦੇ ਆਦੇਸ਼


ਸਿਹਤ ਵਿਭਾਗ ਨੂੰ ਜਾਗਰੁਕਤਾ ਕੈਂਪ ਲਗਾਉਣ ਲਈ ਕਿਹਾ


ਆਸ਼ਾ ਵਰਕਰਾਂ ਨੂੰ ਘਰ-ਘਰ ਸਰਵੇ ਕਰਨ ਲਈ ਆਦੇਸ਼


ਪੀਣ ਵਾਲੇ ਪਾਣੀ ਦੇ ਗੈਰਕਾਨੂੰਨੀ ਕੁਨੈਕਸ਼ਨ ਕੱਟਣ ‘ਤੇ ਜ਼ੋਰ


ਉਲਟੀਆਂ ਦਸਤਾਂ ਵਿਰੁੱਧ ਲੜਾਈ ਸਿਰਫ਼ ਸਰਕਾਰੀ ਸਹਿਯੋਗ ਨਾਲ ਹੀ ਨਹੀ, ਸਗੋਂ ਲੋਕਾਂ ਦੀ ਭਾਗੀਦਾਰੀ ਨਾਲ ਹੀ ਸੰਭਵ


ਪਟਿਆਲਾ 7 ਜੁਲਾਈ ( ਜਾਬਸ ਆਫ ਟੁਡੇ) 


                   ਪਟਿਆਲਾ ਜਿਲ੍ਹੇ ਅੰਦਰ ਡਾਈਰੀਆ (ਉਲਟੀਆਂ ਤੇ ਦਸਤ) ਬਿਮਾਰੀ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਮੂਹ ਐਸ.ਡੀ.ਐਮਜ਼, ਸਿਵਲ ਸਰਜਨ, ਸਮੂਹ ਐਸ.ਐਮ.ਓਜ਼, ਨਗਰ ਨਿਗਮ, ਨਗਰ ਕੌਂਸਲਾਂ ਦੇ ਸਮੂਹ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ਵਿੱਚ ਚੁਕੰਨੇ ਰਹਿਣ ਦੀ ਹਦਾਇਤਾਂ ਜਾਰੀ ਕੀਤੀਆਂ ਹਨ। ਉਹਨਾਂ ਕਿਹਾ ਕਿ ਸਮੂਹ ਸਬੰਧਤ ਅਧਿਕਾਰੀ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਪੀਣ ਵਾਲੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਆਪਣੀ ਆਪਣੀ ਜੁੰਮੇਵਾਰੀ ਨੂੰ ਸਮਝਦਿਆਂ ਬਿਨਾਂ ਕਿਸੇ ਲਾਪਰਵਾਹੀ ਦੇ ਇਸ ਬਿਮਾਰੀ ਤੋਂ ਨਿਜਾਤ ਪਾਉਣ ਵਿੱਚ ਆਪਣਾ ਯੋਗਦਾਨ ਦੇਣ।



ਉਹਨਾਂ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਆਪਣੇ ਇਲਾਕਿਆਂ ਵਿੱਚ ਨਗਰ ਕੌਂਸਲਾਂ ਦੇ ਈ.ਓਜ਼ ਅਤੇ ਵਾਟਰ ਸਪਲਾਈ ਵਿਭਾਗ ਨਾਲ ਤਾਲਮੇਲ ਕਰਦੇ ਹੋਏ ਪਿਛਲੇ ਪੰਜ ਸਾਲਾਂ ਦੌਰਾਨ ਪ੍ਰਭਾਵਿਤ ਰਹੇ ਇਲਾਕਿਆਂ ਵਿੱਚ ਐਚ2ਐਸ ਕਿਟਾਂ ਰਾਹੀਂ ਪਾਣੀ ਦੇ ਲੋਕਲ ਟੈਸਟ ਕਰਨਗੇ ਅਤੇ ਖਰਾਬ ਪਾਏ ਜਾਣ ਵਾਲੇ ਸੈਂਪਲਾਂ ਦੀ ਪੁਸ਼ਟੀ ਲੈਬ ਰਾਹੀਂ ਕਰਵਾਉਣੀ ਯਕੀਨੀ ਬਨਾਉਣਗੇ ।


                             ਡਾ: ਪ੍ਰੀਤੀ ਯਾਦਵ ਨੇ ਸਪਸ਼ਟ ਤੌਰ ‘ਤੇ ਅਧਿਕਾਰੀਆਂ ਨੂੰ ਕਿਹਾ ਕਿ ਗੰਦੇ ਪਾਣੀ ਨੂੰ ਚੈਕ ਕਰਨ ਵਿੱਚ ਸਮਾਂ ਗਵਾਉਣ ਦੀ ਲੋੜ ਨਹੀ ਹੈ, ਸਿੱਧੀ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਸਾਫ਼ ਅਤੇ ਪੀਣ ਯੋਗ ਪਾਣੀ ਦੀ ਪਹੁੰਚ ਲੋਕਾਂ ਤੱਕ ਬਿਨਾਂ ਕਿਸੇ ਦੇਰੀ ਤੋਂ ਯਕੀਨੀ ਬਣਾਈ ਜਾਵੇ। ਉਹਨਾਂ ਇਹ ਵੀ ਹਦਾਇਤ ਦਿੱਤੀ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਹੋਵੇ ਅਤੇ ਜਲ ਸਪਲਾਈ ਸਿਸਟਮ ਨੂੰ ਸੁਰੱਖਿਅਤ ਅਤੇ ਸਾਫ਼ ਬਣਾਉਣ ਲਈ ਤੁਰੰਤ ਕ਼ਦਮ ਚੁੱਕੇ ਜਾਣ।


                          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾਇਰੀਆ (ਉਲਟੀਆਂ ਦਸਤ) ਵਿਰੁੱਧ ਲੜਾਈ ਸਿਰਫ਼ ਸਰਕਾਰੀ ਸਹਿਯੋਗ ਨਾਲ ਹੀ ਨਹੀ, ਸਗੋਂ ਲੋਕਾਂ ਦੀ ਭਾਗੀਦਾਰੀ ਨਾਲ ਹੀ ਸੰਭਵ ਹੈ। ਇਸ ਲਈ ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਾਗਰੂਕਤਾ ਕੈਂਪ ਲਗਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕੈਂਪ ਲੋਕਾਂ ਵਿੱਚ ਡਾਇਰੀਆ (ਉਲਟੀਆਂ ਦਸਤ) ਦੀ ਰੋਕਥਾਮ, ਸਿਹਤਮੰਦ ਰਹਿਣ ਦੇ ਤਰੀਕਿਆਂ, ਸਾਫ਼ ਸੁਥਰਾ ਪਾਣੀ ਅਤੇ ਸੁਰੱਖਿਅਤ ਖੁਰਾਕ ਬਾਰੇ ਜਾਣਕਾਰੀ ਦੇਣਗੇ। ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਨਾਲ ਡਾਇਰੀਆ ਦੇ ਫੈਲਾਅ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। 

ਉਹਨਾਂ ਸਮੂਹ ਐਸ.ਐਮ.ਓਜ਼ ਨੂੰ ਆਪਣੇ ਇਲਾਕੇ ਵਿੱਚ ਆਉਣ ਵਾਲੇ ਡਾਇਰੀਆ (ਉਲਟੀਆਂ ਦਸਤ) ਦੇ ਕੇਸਾਂ ਦੀ ਜਾਣਕਾਰੀ ਰੋਜ਼ਾਨਾ ਇਕੱਤਰ ਕਰਕੇ ਸਿਵਲ ਸਰਜਨ ਦਫਤਰ ਵਿਖੇ ਪੁੱਜਦੀ ਕਰਨ ਦੇ ਆਦੇਸ਼ ਦਿੱਤੇ। ਉਹਨਾਂ ਸਿਵਲ ਸਰਜਨ ਨੂੰ ਕਿਹਾ ਕਿ ਆਸ਼ਾ ਵਰਕਰਾਂ ਦੀ ਡਿਊਟੀ ਲਗਾਈ ਜਾਵੇ ਕਿ ਉਹ ਘਰ ਘਰ ਜਾ ਕੇ ਸਰਵੇ ਕਰਨ ਅਤੇ ਸਿਹਤ ਸਬੰਧੀ ਜਾਣਕਾਰੀ ਇਕੱਠੀ ਕਰਨ ਵਿੱਚ ਆਪਣੀ ਭੂਮਿਕਾ ਨਿਭਾਉਣ ।


                                    ਡਾ: ਪ੍ਰੀਤੀ ਯਾਦਵ ਨੇ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਪਿੰਡ ਅਲੀਪੁਰ ਅਰਾਈਆਂ ਵਿਖੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਕੁਆਲਟੀ ਦੀ ਦੁਬਾਰਾ ਜਾਂਚ ਕੀਤੀ ਜਾਵੇ ਅਤੇ ਲੋਕਾਂ ਵੱਲੋਂ ਕੀਤੀ ਜਾ ਰਹੀ ਗੰਦਲਾ ਪਾਣੀ ਆਉਣ ਦੀ ਸ਼ਿਕਾਇਤ ਜਾਂ ਤਾਂ ਤੁਰੰਤ ਠੀਕ ਕੀਤੀ ਜਾਵੇ ਜਾਂ ਠੀਕ ਹੋਣ ਤੱਕ ਪਾਣੀ ਦੀ ਸਪਲਾਈ ਬੰਦ ਕੀਤੀ ਜਾਵੇ ਤਾਂ ਜੋ ਨਵੇਂ ਕੇਸਾਂ ‘ ਚ ਵਾਧਾ ਨਾ ਹੋਵੇ। ਉਹਨਾਂ ਡਾਇਰੀਆ ਰੋਕਥਾਮ ਲਈ ਪਾਣੀ ਦੇ ਗੈਰਕਾਨੂੰਨੀ ਕੁਨੈਕਸ਼ਨਾਂ ਨੂੰ ਕੱਟਣ ਲਈ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਕਿਹਾ ਕਿ ਇਹ ਗੈਰ ਕਾਨੂੰਨੀ ਕੁਨੈਕਸ਼ਨ ਪਾਣੀ ਦੀ ਸਪਲਾਈ ਸਿਸਟਮ ਵਿੱਚ ਰੁਕਾਵਟ ਬਣ ਰਹੇ ਹਨ। ਉਹਨਾਂ ਕਿਹਾ ਕਿ ਇਹ ਕਦਮ ਪਾਣੀ ਦੀ ਸਾਫ਼ ਸੁਥਰੀ ਸਪਲਾਈ ਨੂੰ ਯਕੀਨੀ ਬਨਾਉਣ ਲਈ ਲਏ ਜਾ ਰਹੇ ਹਨ ਜਿਸ ਨਾਲ ਪਾਣੀ ਵਿੱਚ ਬੈਕਟੀਰੀਆ ਦਾ ਫੈਲਾਅ ਰੋਕਿਆ ਜਾ ਸਕੇਗਾ ਅਤੇ ਲੋਕਾਂ ਦੀ ਸਿਹਤ ਤੇ ਸਕਾਰਾਤਮਕ ਪ੍ਰਭਾਵ ਪਵੇਗਾ ।


            ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਸਮੂਹਬਐਸ.ਡੀ.ਐਮਜ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਸਮੂਹ ਐਸ.ਐਮ.ਓਜ਼ ਅਤੇ ਜ਼ਿਲ੍ਹਾ ਅਪੀਡੀਮੋਲੋਜਿਸਟ ਡਾ: ਸੁਮੀਤ ਸਿੰਘ ਤੋਂ ਇਲਾਵਾ ਨਗਰ ਨਿਗਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends