ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 15 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ, 10 ਜੁਲਾਈ ( ਜਾਬਸ ਆਫ ਟੁਡੇ)
ਜਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨਿਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 15 ਜੁਲਾਈ 2025 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅਜਾਇਲ ਫਯੂਚਰ ਕੰਪਨੀਆਂ ਵੱਲੋਂ ਵੈੱਲਨੈਸ ਐਡਵਾਇਜਰ ਦੀਆਂ 100 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ, ਇਹ ਇੰਟਰਵਿਊ ਕੇਵਲ ਲੜਕੀਆਂ ਲਈ ਹੈ ਅਤੇ ਇਟਰਵਿਊ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ 12ਵੀ ਪਾਸ ਅਤੇ ਉਮਰ 18 ਤੋਂ 30 ਸਾਲ ਹੋਣੀ ਜਰੂਰੀ ਹੈ।
ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫਸਰ ਵਲੋਂ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈਟ ਜਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰਬਰ 98885-62317 ਤੇ ਸੰਪਰਕ ਕਰ ਸਕਦੇ ਹਨ।
