HM/ LECT/ VOC MASTER TO PRINCIPAL PROMOTION 2025: ਸਰਕਾਰੀ ਸਕੂਲਾਂ ਨੂੰ ਪਦ ਉਨਤੀਆਂ ਰਾਹੀਂ ਮਿਲਣਗੇ 450 ਪ੍ਰਿੰਸੀਪਲ


PRINCIPAL PROMOTION 2025: ਸਰਕਾਰੀ ਸਕੂਲਾਂ ਨੂੰ ਪਦ ਉਨਤੀਆਂ ਰਾਹੀਂ ਮਿਲਣਗੇ 450 ਪ੍ਰਿੰਸੀਪਲ 

**ਐੱਸ.ਏ.ਐੱਸ.ਨਗਰ (ਮੁਹਾਲੀ),  5, ਜੁਲਾਈ ( ਜਾਬਸ ਆਫ ਟੁਡੇ) 

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 450 ਮੁੱਖ ਅਧਿਆਪਕਾਂ / ਲੈਕਚਰਾਰਾਂ / ਵੈਕੇਸਨਲ ਮਾਸਟਰਾਂ ਨੂੰ ਬਤੌਰ ਪ੍ਰਿੰਸੀਪਲ ਤਰੱਕੀ ਦੇਣ ਲਈ ਪ੍ਰੋਸੈਸ ਸ਼ੁਰੂ ਹੋ ਗਿਆ ਹੈ ਅਤੇ ਜਲਦ ਹੀ ਇਹ ਤਰੱਕੀਆਂ ਕਰ ਦਿੱਤੀਆਂ ਜਾਣਗੀਆਂ।


ਇਹ ਐਲਾਨ ਉਨ੍ਹਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਪੰਜਾਬੀ ਓਲੰਪੀਆਡ-2024 ਦੇ ਜੇਤੂ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਦਿਅਕ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।


ਸਿੱਖਿਆ ਬੋਰਡ ਸ਼ੁਰੂ ਕਰੇਗਾ ਆਪਣਾ ਯੂ-ਟਿਊਬ ਚੈਨਲ

ਸਿੱਖਿਆ ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਜਲਦ ਹੀ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰੇਗਾ। ਇਸ ਚੈਨਲ ਦਾ ਮਕਸਦ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ, ਬੋਰਡ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇਣਾ ਅਤੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਮੰਚ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਸਾਹਿਤਕ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਦੋ-ਮਾਸਿਕ ਪੱਤ੍ਰਿਕਾ (ਮੈਗਜ਼ੀਨ) ਵੀ ਸ਼ੁਰੂ ਕੀਤੀ ਜਾਵੇਗੀ।


💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends