ਸਕਿਊਰਟੀ ਐਂਡ ਇੰਟੈਲੀਜੈਂਸ ਸਰਵਿਸਿਜ਼ ਇੰਡੀਆ ਲਿਮਿਟਡ ਕੰਪਨੀ ਵੱਲੋਂ ਪਲੇਸਸੈਂਟ ਕੈਂਪ 18 ਅਗਸਤ ਨੂੰ

 ਸਕਿਊਰਟੀ ਐਂਡ ਇੰਟੈਲੀਜੈਂਸ ਸਰਵਿਸਿਜ਼ ਇੰਡੀਆ ਲਿਮਿਟਡ ਕੰਪਨੀ ਵੱਲੋਂ ਪਲੇਸਸੈਂਟ ਕੈਂਪ 18 ਅਗਸਤ ਨੂੰ


ਸੰਗਰੂਰ, 14 ਅਗਸਤ (000) - 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਸਕਿਊਰਟੀ ਐਂਡ ਇੰਟੈਲੀਜੈਂਸ ਸਰਵਿਸਿਜ਼ ਇੰਡੀਆ ਲਿਮਿਟਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 18 ਅਗਸਤ ਦਿਨ ਸੋਮਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਰੋਜ਼ਗਾਰ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।


 ਇਸ ਸਬੰਧੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ ਸਕਿਊਰਟੀ ਗਾਰਡ (ਕੇਵਲ ਲੜਕੇ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 10ਵੀਂ, 12ਵੀਂ, ਗਰੈਜੂਏਸ਼ਨ, ਪੋਸਟ ਗਰੈਜੂਏਸ਼ਨ ਪਾਸ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮਰ 19 ਤੋਂ 40 ਸਾਲ ਹੋਣੀ ਚਾਹੀਦੀ ਹੈ।


 ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਦੇਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends