ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ 6 ਅਗਸਤ ਨੂੰ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀਆਂ ਅਰਥੀਆਂ ਫੂਕਣ ਦਾ ਫੈਸਲਾ

*ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ 6 ਅਗਸਤ ਨੂੰ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀਆਂ ਅਰਥੀਆਂ ਫੂਕਣ ਦਾ ਫੈਸਲਾ*


*ਕੈਬਨਿਟ ਸਬ ਕਮੇਟੀ ਨਾਲ 29 ਜੁਲਾਈ ਦੀ ਮੀਟਿੰਗ ਕੈਂਸਲ ਕਰਨ ਦੀ ਨਿਖੇਧੀ*

 

ਨਵਾਂ ਸ਼ਹਿਰ 01 ਅਗਸਤ ( ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਕੁਲਵਿੰਦਰ ਸਿੰਘ ਅਟਵਾਲ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਨਵਾਂ ਸ਼ਹਿਰ ਵਿਖੇ ਹੋਈ। ਜਿਸ ਵਿੱਚ ਜੀਤ ਲਾਲ ਗੋਹਲੜੋਂ, ਕੁਲਦੀਪ ਸਿੰਘ ਦੌੜਕਾ, ਵਿਜੇ ਕੁਮਾਰ, ਕਰਨੈਲ ਸਿੰਘ, ਗੁਰਦੀਸ਼ ਸਿੰਘ, ਬਿਕਰਮਜੀਤ ਸਿੰਘ, ਰਾਜਵਿੰਦਰ ਕੌਰ, ਅਸ਼ਵਨੀ ਕੁਮਾਰ, ਮਦਨ ਲਾਲ, ਗੁਰਦਿਆਲ ਸਿੰਘ, ਬਲਜੀਤ ਸਿੰਘ, ਗੁਰਨਾਮ ਸਿੰਘ, ਇਕਬਾਲ ਸਿੰਘ, ਰੇਸਮ ਲਾਲ ਆਦਿ ਹਾਜ਼ਰ ਸਨ।



        ਆਗੂਆਂ ਨੇ ਦੱਸਿਆ ਕਿ ਕੈਬਨਿਟ ਸਬ ਕਮੇਟੀ ਵੱਲੋਂ ਸਾਂਝਾ ਫਰੰਟ ਨਾਲ 29 ਜੁਲਾਈ ਦੀ ਮੀਟਿੰਗ ਕੈਂਸਲ ਕਰਨ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਵਾਰ-ਵਾਰ ਮੀਟਿੰਗਾਂ ਤੋਂ ਭੱਜਣ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਦੇ ਚਲਦਿਆਂ ਸਾਂਝੇ ਫਰੰਟ ਵਲੋਂ 5 ਤੋਂ 12 ਅਗਸਤ ਤੱਕ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀਆਂ ਅਰਥੀਆਂ ਫੂਕਣ ਦਾ ਸੱਦਾ ਦਿੱਤਾ ਗਿਆ ਹੈ। ਇਸ ਸੱਦੇ ਤਹਿਤ 6 ਅਗਸਤ ਨੂੰ ਡਿਪਟੀ ਕਮਿਸ਼ਨਰ ਨਵਾਂ ਸ਼ਹਿਰ ਦੇ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਉਪਰੰਤ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀਆਂ ਅਰਥੀਆਂ ਫੂਕਣ ਦਾ ਫੈਸਲਾ ਕੀਤਾ ਗਿਆ।

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends