ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ, ਪੰਜਾਬੀ ਸਿਨੇਮਾ ਨੂੰ ਵੱਡਾ ਝਟਕਾ
Chandigarh (22 ਅਗਸਤ 2025) ਸਵੇਰੇ ਪੰਜਾਬੀ ਮਨੋਰੰਜਨ ਜਗਤ ਲਈ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਪੰਜਾਬੀ ਸਿਨੇਮਾ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਜਸਵਿੰਦਰ ਭੱਲਾ ਨੇ ਆਪਣੀ ਹਾਸੀ-ਮਜ਼ਾਕ ਦੀਆਂ ਭੂਮਿਕਾਵਾਂ ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਖਾਸ ਜਗ੍ਹਾ ਬਣਾਈ ਸੀ।
ਜਸਵਿੰਦਰ ਭੱਲਾ ਨੇ "ਕੈਰੀ ਔਨ ਜੱਟਾ", "ਨੌਕਰ ਵੂਹਟੀ ਦਾ", ਅਤੇ "ਜੱਟ ਐਂਡ ਜੂਲੀਅਟ" ਵਰਗੀਆਂ ਸੁਪਰਹਿਟ ਪੰਜਾਬੀ ਫਿਲਮਾਂ ਵਿੱਚ ਕੰਮ ਕਰਕੇ ਆਪਣੀ ਖਾਸ ਪਹਿਚਾਣ ਬਣਾਈ। ਉਨ੍ਹਾਂ ਦੀਆਂ ਵਿਲੱਖਣ ਟਾਕੀਆ ਕਲਮਾਂ ਅਤੇ ਹਾਸੀ ਦਾ ਸਟਾਈਲ ਉਨ੍ਹਾਂ ਨੂੰ ਦਰਸ਼ਕਾਂ ਦੇ ਦਿਲਾਂ ਦਾ ਰਾਜਾ ਬਣਾਉਂਦਾ ਸੀ। ਉਨ੍ਹਾਂ ਦੇ ਦੇਹਾਂਤ ਦੀ ਖਬਰ ਸੁਣ ਕੇ ਫਿਲਮ ਜਗਤ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵਿੱਚ ਸੋਗ ਦੀ ਲਹਿਰ ਤੇੜੀ ਹੈ।
ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ ਕੱਲ੍ਹ, 23 ਅਗਸਤ 2025 ਨੂੰ ਦੁਪਹਿਰ 12 ਵਜੇ ਮੋਹਾਲੀ ਨੇੜੇ ਬਲੌਂਗੀ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੇ ਸਫਰ ਨੂੰ ਯਾਦ ਕਰਦਿਆਂ, ਉਨ੍ਹਾਂ ਦੀਆਂ ਯਾਦਾਂ ਹਮੇਸ਼ਾ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਜਿੰਦਾ ਰਹਿਣਗੀਆਂ।
