“ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ੰਕਰ ਵਿਖੇ ਬਲਾਕ ਪੱਧਰੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ”
ਜਲੰਧਰ, 21 ਅਗਸਤ 2025
ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਜਲੰਧਰ ਡਾ.ਗੁਰਿੰਦਰਜੀਤ ਕੌਰ ਅਤੇ ਉਪ-ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਰਾਜੀਵ ਜੋਸ਼ੀ ਜੀ ਦੀ ਯੋਗ ਅਗਵਾਈ ਹੇਠ ਵੱਖ-ਵੱਖ ਬਲਾਕਾਂ ਵਿੱਚ “ਕਿਸ਼ੋਰ ਸਿੱਖਿਆ ਪ੍ਰੋਗਰਾਮ” ਤਹਿਤ ਦੋ ਰੋਜ਼ਾ Advocacy ਵਰਕਸ਼ਾਪ ਲਗਾਈ ਗਈ ਜਿਸ ਦੇ ਚੱਲਦੇ ਬਲਾਕ ਨਕੋਦਰ-1 ਅਤੇ ਨਕੋਦਰ-2 ਦੇ ਸਮੂਹ ਪ੍ਰਿੰਸੀਪਲ/ਹੈੱਡਮਾਸਟਰ/ਹੈੱਡਮਿਸਟ੍ਰੈਸ ਅਤੇ ਉਹਨਾਂ ਦੇ ਨਾਲ ਹਰ ਸਕੂਲ ਵਿੱਚੋਂ ਇੱਕ ਮਾਹਰ ਅਧਿਆਪਕ ਦੀ ਟ੍ਰੇਨਿੰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ੰਕਰ ਵਿਖੇ ਕਰਵਾਈ ਗਈ।ਇਸ ਵਰਕਸ਼ਾਪ ਵਿੱਚ ਸ਼੍ਰੀ ਕੁਮਾਰ ਗੋਰਵ, ਸ਼੍ਰੀ ਸੁਖਵਿੰਦਰ ਸਿੰਘ, ਰਾਕੇਸ਼ ਕੁਮਾਰ ਅਤੇ ਨਰੇਸ਼ ਕੁਮਾਰ ਜੀ ਵੱਲੋਂ ਬਤੌਰ ਬਲਾਕ ਰਿਸੋਰਸ ਪਰਸਨ ਭੂਮਿਕਾ ਨਿਭਾਈ ਗਈ।
ਇਸ ਕਿਸ਼ੋਰ ਸਿੱਖਿਆ ਪ੍ਰੋਗਰਾਮ ਦੀ ਵਰਕਸ਼ਾਪ ਦਾ ਮੁਆਇਨਾ ਕਰਨ ਲਈ ਸ਼੍ਰੀ ਹਰਜੀਤ ਬਾਵਾ (ਜ਼ਿਲ੍ਹਾ ਕੋਆਰਡੀਨੇਟਰ ਜਲੰਧਰ) ਵੱਲੋਂ ਵਿਜਟ ਕੀਤੀ ਗਈ ਅਤੇ ਇਸ ਪ੍ਰੋਗਰਾਮ ਦਾ ਤਜਰਬਾ ਸਾਰੇ ਸਕੂਲਾਂ ਵਿੱਚ ਬੱਚਿਆਂ ਨਾਲ ਸਾਂਝਾ ਕਰਦੇ ਹੋਏ ਕਿਸ਼ੋਰ ਅਵਸਥਾ ਵਿੱਚ ਆਉਂਦੇ ਬਦਲਾਵਾਂ ਅਤੇ ਕਿਸ਼ੋਰ ਅਵਸਥਾ ਵਿੱਚ ਸਹੀ ਸੇਧ ਦੇਣ ਲਈ ਵਿਚਾਰ ਸਾਂਝੇ ਕੀਤੇ ਗਏ।ਟ੍ਰੇਨਿੰਗ ਵਰਕਸ਼ਾਪ ਦੇ ਅੰਤਿਮ ਦਿਨ ਮੈਡਮ ਦਮਨਜੀਤ ਕੌਰ (ਬਲਾਕ ਨੋਡਲ ਅਫਸਰ ਨਕੋਦਰ) ਵੱਲੋਂ ਆਏ ਹੋਏ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਦਾ ਇਸ ਵਰਕਸ਼ਾਪ ਵਿੱਚ ਹਿੱਸਾ ਲੈਣ ਅਤੇ ਵਿੱਦਿਆਰਥੀਆਂ ਦੇ ਭਵਿੱਖ ਨੂੰ ਉਜਵਲ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਧੰਨਵਾਦ ਕੀਤਾ ਗਿਆ।
