HEAVY RAIN ALERT SCHOOL CLOSED ON 27 AUGUST : ਪੰਜਾਬ ਦੇ ਕਈ ਜ਼ਿਲਿਆਂ ਵਿੱਚ ਸਕੂਲ / ਕਾਲਜ ਬੰਦ

27 August 2025
26 August



ਭਾਰੀ ਬਾਰਸ਼ ਦੇ ਮੱਦੇਨਜ਼ਰ 26 ਅਤੇ 27 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਰਹਿਣਗੇ ਬੰਦ : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ

ਹੁਸ਼ਿਆਰਪੁਰ, 25 ਅਗਸਤ : ( ਜਾਬਸ ਆਫ ਟੁਡੇ) 
ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 26.08.2025 ਅਤੇ 27.08.2025 (ਮੰਗਲਵਾਰ ਅਤੇ ਬੁੱਧਵਾਰ) ਨੂੰ ਛੁੱਟੀ ਦੀ ਘੋਸ਼ਣਾ ਕੀਤੀ ਹੈ। 
ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿੱਚ ਭਾਰੀ ਬਾਰਸ਼ ਹੋ ਰਹੀ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਲਗਾਤਾਰ ਬਾਰਸ਼ ਕਾਰਨ ਸਕੂਲਾਂ ਵੱਲ ਜਾਣ ਵਾਲੇ ਕਈ ਰਸਤੇ ਪਾਣੀ ਨਾਲ ਭਰੇ ਹੋਏ ਹਨ, ਜਿਸ ਕਰਕੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਸਕੂਲ ਆਉਣ-ਜਾਣ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਫ਼ੈਸਲਾ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ/ਐਲੀਮੈਂਟਰੀ ਸਿੱਖਿਆ) ਹੁਸ਼ਿਆਰਪੁਰ ਨੂੰ ਇਹ ਹੁਕਮ ਲਾਗੂ ਕਰਵਾਉਣ ਲਈ ਪਾਬੰਦ ਕੀਤਾ ਗਿਆ ਹੈ।
Government of Punjab Bhagwant Mann

 

 


💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends