HOLIDAY ON 1st September 2025: 1 ਸਤੰਬਰ ਨੂੰ ਡਿਪਟੀ ਕਮਿਸ਼ਨਰ ਛੁੱਟੀ ਦਾ ਐਲਾਨ
ਪਠਾਨਕੋਟ, 1 ਅਗਸਤ 2025 ( ਜਾਬਸ ਆਫ ਟੁਡੇ)
ਧੰਨ-ਧੰਨ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਮਿਤੀ 01.09.2025 ਦਿਨ ਸੋਮਵਾਰ ਨੂੰ ਹਰ ਸਾਲ ਦੀ ਤਰ੍ਹਾਂ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ 'ਤੇ ਲੱਖਾ ਦੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ, ਬਾਰਠ ਸਾਹਿਬ (ਜਿਲ੍ਹਾ ਪਠਾਨਕੋਟ) ਵਿਖੇ ਨਤਮਸਤ ਹੋਣ ਲਈ ਆਉਂਦੀਆਂ ਹਨ।
ਇਸ ਲਈ ਸੰਗਤਾਂ ਦੀ ਧਾਰਮਿਕ ਆਸਥਾ ਨੂੰ ਵੇਖਦੇ ਹੋਏ ਜ਼ਿਲ੍ਹਾ ਪਠਾਨਕੋਟ ਅਧੀਨ ਪੌਦੇ ਸਾਰੇ ਸਰਕਾਰੀ/ਅਰਧ ਸਰਕਾਰੀ ਦਫਤਰਾਂ ਸਮੇਤ ਸਮੂਹ ਵਿਦਿਅਕ ਅਦਾਰਿਆਂ (ਸਰਕਾਰੀ/ਗੈਰ ਸਰਕਾਰੀ ਵਿੱਚ ਮਿਤੀ 01.09.2025 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ।
