RED ALERT : ਪੰਜਾਬ ਸਮੇਤ ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਰੈਡ ਅਲਰਟ,ਬੱਦਲ ਫਟਣ ਦਾ ਖਤਰਾ
ਨਵੀਂ ਦਿੱਲੀ (ਜਾਬਸ ਆਫ ਟੁਡੇ) 23 ਅਗਸਤ : ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਅੱਜ ਪੂਰਬੀ ਰਾਜਸਥਾਨ ਲਈ ਅਤਿ ਭਾਰੀ ਮੀਂਹ ਦੀ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਨਾਲ ਨਾਲ ਅਗਲੇ 2-3 ਦਿਨਾਂ ਵਿੱਚ ਦਿੱਲੀ, ਹਰਿਆਣਾ, ਬਿਹਾਰ, ਝਾਰਖੰਡ, ਛੱਤੀਸਗੜ੍ਹ, ਗੁਜਰਾਤ, ਚੰਡੀਗੜ੍ਹ, #ਪੰਜਾਬ, ਉੱਤਰਾਖੰਡ, ਪੱਛਮੀ ਮੱਧ ਪ੍ਰਦੇਸ਼, ਪੱਛਮੀ ਰਾਜਸਥਾਨ ਅਤੇ ਉੱਤਰੀ ਖੇਤਰ ਵਿੱਚ ਵੱਖ-ਵੱਖ ਥਾਵਾਂ ਤੇ ਭਾਰੀ ਤੋਂ ਅਤਿ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਸੇ ਤਰ੍ਹਾਂ ਓਡੀਸ਼ਾ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅੱਜ ਬਿਹਾਰ, ਅੰਦਰੂਨੀ ਕਰਨਾਟਕਾ, ਜੰਮੂ ਅਤੇ ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਝਾਰਖੰਡ, ਓਡੀਸ਼ਾ, ਤੇਲੰਗਾਨਾ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਗਰਜ ਨਾਲ ਬਿਜਲੀ ਅਤੇ ਤੇਜ਼ ਹਵਾਵਾਂ ਵਾਲੇ ਮੌਸਮ ਦੀ ਸੰਭਾਵਨਾ ਹੈ।
ਆਲ ਇੰਡੀਆ ਰੇਡੀਓ ਨਿਊਜ਼ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਲੋਕਾਂ ਨੂੰ ਸਾਵਧਾਨ ਰਹਿਣ ਅਤੇ ਮੌਸਮ ਅਪਡੇਟਸ ਨੂੰ ਨਿਗਰਾਨੀ ਵਿੱਚ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ। #ਮੌਸਮ #ਭਾਰੀਮੀਂਹ #ਰੈੱਡਅਲਰਟ

