ਅਗਲੇ 24 ਘੰਟਿਆਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ
ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਹੁਸ਼ਿਆਰਪੁਰ, ਪਠਾਨਕੋਟ, ਰੂਪਨਗਰ, ਮੋਹਾਲੀ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਭਾਰੀ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਇਸ ਤੋਂ ਇਲਾਵਾ, ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਜ਼ਿਲ੍ਹਾ-ਵਾਰ ਮੀਂਹ ਦੇ ਪੂਰਵ ਅਨੁਮਾਨ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ ਬਣੀ ਰਹੇਗੀ। 5 ਅਗਸਤ ਤੋਂ 9 ਅਗਸਤ, 2025 ਤੱਕ ਦੇ ਅੰਕੜਿਆਂ ਅਨੁਸਾਰ, ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਜਾ ਸਕਦਾ ਹੈ, ਜਦੋਂ ਕਿ ਬਾਕੀ ਥਾਵਾਂ 'ਤੇ ਹਲਕਾ ਜਾਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਵਧਾਨੀ ਵਰਤਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਰਤ ਵਿੱਚ 112 'ਤੇ ਕਾਲ ਕਰਕੇ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (PSDMA) ਨਾਲ ਸੰਪਰਕ ਕਰੋ।
