ਮੁੱਖ ਮੰਤਰੀ ਦੀ ਜਲੰਧਰ ਫੇਰੀ ਦੋਰਾਨ 1007 ਦਫ਼ਤਰੀ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਨੂੰ ਮਿਲਣ ਦਾ ਕੀਤਾ ਯਤਨ
ਐਸ ਡੀ ਐਮ ਵੱਲੋਂ ਮੰਗ ਪੱਤਰ ਲਿਆ ਅਤੇ ਜਲਦ ਹੀ ਮੁੱਖ ਮੰਤਰੀ ਦਫ਼ਤਰ ਚੰਡੀਗੜ੍ਹ ਮੀਟਿੰਗ ਕਰਵਾਉਣ ਦਾ ਭਰੋਸਾ
ਸਰਕਾਰ ਨੇ ਨੋਟੀਫ਼ਿਕੇਸ਼ਨ ਵਿੱਚ ਸੋਧ ਨਾ ਕੀਤੀ ਤਾਂ ਮੁਲਾਜ਼ਮ ਸੜਕਾਂ ਤੇ ਆ ਕੇ ਭੰਡੀ ਪ੍ਰਚਾਰ ਕਰਨਗੇ
ਮਿਤੀ 27/09/2025(ਜਲੰਧਰ) ਪੰਜਾਬ ਸਰਕਾਰ ਵੱਲੋਂ 1007 ਦਫ਼ਤਰੀ ਕਰਮਚਾਰੀਆਂ ਨੂੰ ਤਨਖਾਹਾਂ ਘਟਾਉਣ ਦੇ ਰੋਸ ਵੱਜੋਂ ਅੱਜ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੇਰੀ ਦੋਰਾਨ ਮਿਲਣ ਦਾ ਯਤਨ ਕੀਤਾ ਗਿਆ ਪਰ ਮੋਕੇ ਤੇ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੇ ਨਾਮ ਦਾ ਮੰਗ ਪੱਤਰ ਲਿਆ ਅਤੇ ਕਰਮਚਾਰੀਆਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਮੁਲਾਜ਼ਮਾਂ ਦੀ ਮੁੱਖ ਮੰਤਰੀ ਦਫ਼ਤਰ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਵਾਈ ਜਾਵੇਗੀ।
ਪ੍ਰੈਸ ਬਿਆਨ ਜਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਸ਼ੋਭਿਤ ਭਗਤ, ਗਗਨਦੀਪ ਸ਼ਰਮਾ ਨੇ ਕਿਹਾ ਕਿ ਸਰਕਾਰ ਨੇ ਰੈਗੂਲਰ ਕਰਨ ਦਾ ਫੈਸਲਾ ਤਾਂ ਲਿਆ ਹੈ ਪਰ 15-20 ਸਾਲਾਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਤਨਖਾਹਾਂ ਘਟਾਉਣਾ ਸਰਾਸਰ ਧੱਕਾ ਹੈ ਅਤੇ ਮੁਲਾਜ਼ਮ ਇਸ ਧੱਕੇ ਨੂੰ ਬਰਦਾਸ਼ਤ ਨਹੀ ਕਰਨਗੇ।
ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਨੋਟੀਫ਼ਿਕੇਸ਼ਨ ਵਿਚ ਸੋਧ ਨਾ ਕੀਤੀ ਤਾਂ ਮੁਲਾਜ਼ਮ ਜਲਦ ਸੜਕਾਂ ਤੇ ਆ ਕੇ ਸਰਕਾਰ ਦਾ ਭੰਡੀ ਪ੍ਰਚਾਰ ਕਰਨ ਤੋਂ ਪਿੱਛੇ ਨਹੀਂ ਹਟਣਗੇ।
