ਮੀਟਿੰਗ ਤੋਂ ਮੁੱਕਰਨ ਵਾਲੀ ਆਪ ਸਰਕਾਰ ਖ਼ਿਲਾਫ਼ ਅਰਥੀ ਫੂਕਣਗੇ ਫ਼ਾਜ਼ਿਲਕਾ ਦੇ ਸਰਕਾਰੀ ਕਾਲਜਾਂ ਦੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ

 

ਮੀਟਿੰਗ ਤੋਂ ਮੁੱਕਰਨ ਵਾਲੀ ਆਪ ਸਰਕਾਰ ਖ਼ਿਲਾਫ਼ ਅਰਥੀ ਫੂਕਣਗੇ ਫ਼ਾਜ਼ਿਲਕਾ ਦੇ ਸਰਕਾਰੀ ਕਾਲਜਾਂ ਦੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ



ਅੱਜ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਜ਼ਿਲ੍ਹਾ ਆਗੂਆਂ ਨੇ ਫ਼ਾਜ਼ਿਲਕਾ ਵਿਖੇ ਮੀਟਿੰਗ ਕਰਨ ਉਪਰੰਤ ਐਲਾਨ ਕੀਤਾ ਕਿ 1158 ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਨੂੰ ਦਿੱਤੀ ਮੀਟਿੰਗ ਤੋਂ ਮੁੱਕਰਨ ਵਾਲੀ ‘ਆਪ’ ਸਰਕਾਰ ਖ਼ਿਲਾਫ਼ ਕੱਲ੍ਹ ਦਿਨ ਸ਼ੁੱਕਰਵਾਰ ਨੂੰ ਸੂਬਾਈ ਪੱਧਰ ਉੱਤੇ ਜ਼ਿਲ੍ਹੇਵਾਰ ਅਰਥੀ ਫ਼ੂਕ ਮੁਜ਼ਾਹਰਿਆਂ ਤਹਿਤ ਫ਼ਾਜ਼ਿਲਕਾ ਵਿੱਚ ਵੀ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ ਅਤੇ ਜੇਕਰ ਫੇਰ ਵੀ ਮੀਟਿੰਗ ਕਰ ਕੇ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੇ ਹੱਕਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਰੀਵਿਊ ਫ਼ਾਈਲ ਨਹੀਂ ਕੀਤੀ ਜਾਂਦੀ ਤਾਂ ਐਤਵਾਰ (21 ਸਤੰਬਰ) ਨੂੰ ਮੁੜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।


ਮੀਡੀਆ ਦੇ ਨਾਂ ਬਿਆਨ ਜਾਰੀ ਕਰਦਿਆਂ ਜ਼ਿਲ੍ਹੇ ਦੇ ਆਗੂ ਪ੍ਰੋਫ਼ੈਸਰ ਜਸਕਰਨ ਸਿੰਘ ਨੇ ਕਿਹਾ ਕਿ ਬੀਤੇ ਸੋਮਵਾਰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਉਪਰੰਤ ਤਿੰਨ ਕੈਬਨਿਟ ਮੰਤਰੀਆਂ ਦੀ ਮੀਟਿੰਗ ਦਾ ਪ੍ਰਬੰਧ ਸੰਗਰੂਰ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਸੀ। ਇਸ ਮੀਟਿੰਗ ਨੂੰ ਬਿਨਾਂ ਕਿਸੇ ਵਾਜਿਬ ਕਾਰਨ ਦੇ ਮੁਲਤਵੀ ਕਰ ਦਿੱਤਾ ਗਿਆ ਹੈ। ਸਰਕਾਰ 1158 ਭਰਤੀ ਨੂੰ ਬਚਾਉਣ ਲਈ ਰਿਵਿਊ ਪਟੀਸ਼ਨ ਦਾਇਰ ਕਰਨ ਲਈ ਪਹਿਲਾਂ ਹੀ ਦੋ ਮਹੀਨੇ ਲੰਘਾ ਚੁੱਕੀ ਹੈ। ਹੁਣ ਵੀ ਇਸ ਮਸਲੇ ਉੱਤੇ ਸੁਹਿਰਦਤਾ ਨਾ ਦਿਖਾਉਣਾ ਸਰਕਾਰ ਦੀ ਬਦਨੀਤ ਨੂੰ ਦਰਸਾਉਂਦਾ ਹੈ। 


ਪ੍ਰੋ ਰਾਜੀਵ (ਜਲਾਲਾਬਾਦ)ਨੇ ਕਿਹਾ ਕਿ ਆਪ ਸਰਕਾਰ ਸਿੱਖਿਆ ਕ੍ਰਾਂਤੀ ਦੇ ਵੱਡੇ ਵੱਡੇ ਦਾਅਵੇ ਕਰਦੀ ਹੈ ਪਰ ਅਸਲ ਦੇ ਵਿੱਚ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਖੂਹ ਖਾਤੇ ਸਿੱਟਣ ਦੀ ਪੂਰੀ ਤਿਆਰੀ ਚੱਲ ਰਹੀ ਹੈ ਇਸੇ ਕਰਕੇ ਹੀ 1158 ਭਰਤੀ ਨੂੰ ਬਚਾਉਣ ਲਈ ਕੋਈ ਸੁਹਿਰਦ ਯਤਨ ਨਹੀਂ ਕੀਤਾ ਜਾ ਰਿਹਾ।


ਇਸ ਮੌਕੇ ਮੀਡੀਆ ਨਾਲ਼ ਕਰਦੇ ਇਕੱਤਰ ਪ੍ਰੋਫ਼ੈਸਰਾਂ ਨੇ ਜਾਣਕਾਰੀ ਦਿੱਤੀ ਕਿ ਬੀਤੇ ਸੋਮਵਾਰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਮੌਕੇ 1158 ਫ਼ਰੰਟ ਦੇ ਆਗੂਆਂ ਸਮੇਤ 16 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮਹਿਲਾ ਸਾਥੀਆਂ ਨਾਲ ਧੱਕਾ ਮੁੱਕੀ ਕੀਤੀ ਗਈ, ਚੁੰਨੀਆਂ ਖਿੱਚੀਆਂ ਗਈਆਂ। ਇਸ ਉਪਰੰਤ ਲਗਾਤਾਰ ਸੰਘਰਸ਼ ਸਦਕਾ ਗ੍ਰਿਫ਼ਤਾਰ ਸਾਥੀਆਂ ਨੂੰ ਰਿਹਾਅ ਕੀਤਾ ਗਿਆ ਅਤੇ ਤਿੰਨ ਕੈਬਨਿਟ ਮੰਤਰੀਆਂ - ਵਿੱਤ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ 18 ਸਤੰਬਰ ਦੀ ਮੀਟਿੰਗ ਤੈਅ ਕੀਤੀ ਗਈ ਸੀ। 


ਪ੍ਰਿਤਪਾਲ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ 1158 ਭਰਤੀ ਸਾਡੇ ਲਈ ਜਿਉਣ ਮਰਨ ਦਾ ਸਵਾਲ ਬਣ ਚੁੱਕੀ ਹੈ। ਇਸ ਨੂੰ ਬਚਾਉਣ ਦੇ ਸਾਰਥਕ ਯਤਨ ਨਜ਼ਰ ਨਹੀਂ ਆਉਂਦੇ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends