ਸਕੂਲਾਂ ਦੀਆਂ ਬਿਲਡਿੰਗ ਅਤੇ ਚੌਗਿਰਦੇ ਦੀ ਕੀਤੀ ਜਾਂਚ 24 ਸਤੰਬਰ ਤੋਂ ਆਮ ਵਾਂਗ ਖੁੱਲਣਗੇ ਸਕੂਲ


 ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਅਤੇ ਬੀਪੀਈਓ ਪ੍ਰਮੋਦ ਕੁਮਾਰ ਨੇ ਹੜ ਪ੍ਰਭਾਵਿਤ ਸਕੂਲਾਂ ਦਾ ਕੀਤਾ ਦੌਰਾ 


ਸਕੂਲਾਂ ਦੀਆਂ ਬਿਲਡਿੰਗ ਅਤੇ ਚੌਗਿਰਦੇ ਦੀ ਕੀਤੀ ਜਾਂਚ 


24 ਸਤੰਬਰ ਤੋਂ ਆਮ ਵਾਂਗ ਖੁੱਲਣਗੇ ਸਕੂਲ 


 ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ ਕੁਮਾਰ ਅਤੇ ਬੀਪੀਈਓ ਫਾਜ਼ਿਲਕਾ 2 ਪ੍ਰਮੋਦ ਕੁਮਾਰ ਨੇ ਸਤਲੁਜ ਦਰਿਆ ਦੇ ਪਾਣੀ ਦੀ ਮਾਰ ਝੱਲ ਰਹੇ ਸਰਹੱਦੀ ਖੇਤਰ ਦੇ ਪਿੰਡਾਂ ਦੇ  ਸਰਕਾਰੀ ਪ੍ਰਾਇਮਰੀ ਸਕੂਲ ਮਹਾਤਮ  ਨਗਰ , ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾਂ ਨਾਨਕਾ, ਸਰਕਾਰੀ ਪ੍ਰਾਇਮਰੀ ਸਕੂਲ ਝੰਗੜ਼ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਨੰਬਰ 1,ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬਾ ਭੈਣੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸੱਦਾ ਸਿੰਘ ਦਾ ਦੌਰਾ ਕੀਤਾ। ਉਹਨਾਂ ਦੁਆਰਾ  ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਹਨਾਂ ਦੱਸਿਆ ਕਿ ਡੀਸੀ ਫਾਜ਼ਿਲਕਾ ਮੈਡਮ‌ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਤੇ ਇਹਨਾਂ ਸਕੂਲਾਂ ਨੂੰ ਹੜਾਂ ਦੇ ਮੱਦੇਨਜ਼ਰ ਬੰਦ ਕੀਤਾ ਗਿਆ ਸੀ। ਹੁਣ ਪਾਣੀ ਉਤਰਨ ਤੇ ਡੀਸੀ ਮੈਡਮ ਦੇ ਹੁਕਮਾਂ ਤੇ ਇਹਨਾਂ ਸਕੂਲਾਂ ਨੂੰ ਫਿਰ ਤੋਂ ਖੋਲਣ ਲਈ ਇਹਨਾਂ ਸਕੂਲਾਂ ਦਾ ਦੌਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਹਾਲ ਦੀ ਘੜੀ ਸਾਰੇ ਸਕੂਲ ਸੁਰੱਖਿਅਤ ਹਨ। ਸਕੂਲ ਸਟਾਫ ਵੱਲੋਂ ਸਕੂਲਾਂ ਵਿੱਚ ਹਾਜ਼ਰ ਹੋ ਕੇ ਸਕੂਲ ਪ੍ਰਬੰਧਕ ਕਮੇਟੀ ਮੈਂਬਰਾਂ ਅਤੇ ਪੰਚਾਇਤ ਦੇ ਸਹਿਯੋਗ ਨਾਲ ਸਕੂਲਾਂ ਦੀ ਸਾਫ ਸਫਾਈ ਕੀਤੀ ਜਾ ਰਹੀ ਹੈ। ਉਹਨਾਂ ਸਕੂਲਾਂ ਦੇ  ਸਟਾਫ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਬਿਲਡਿੰਗਾ ਦੀ ਬਰੀਕੀ ਨਾਲ ਜਾਚ ਕਰਨ ਅਤੇ ਬਿਜਲੀ ਉਪਕਰਨਾ ਨੂੰ ਵੀ ਧਿਆਨ ਪੂਰਵਕ ਚੈੱਕ ਕਰਨ ਲਈ ਕਿਹਾ। ਇਸ ਦੇ ਨਾਲ ਉਹਨਾਂ ਕਿਹਾ ਕਿ ਸਕੂਲਾਂ ਦਾ ਹਰ ਕੋਨਾ ਧਿਆਨ ਪੂਰਵਕ ਚੈੱਕ ਕੀਤਾ ਜਾਵੇ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਾਡੀ ਪਹਿਲੀ ਜੁੰਮੇਵਾਰੀ ਹੈ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ।  ਉਹਨਾਂ ਕਿਹਾ ਕਿ ਜੇਕਰ ਸਕੂਲ ਸਟਾਫ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਆਉਦੀ ਹੈ ਤਾਂ ਤੁਰੰਤ ਬਲਾਕ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ। ਉਹਨਾਂ ਨੇ ਅਧਿਆਪਕਾਂ ਨੂੰ ਸਕੂਲ ਖੁੱਲਣ ਤੇ ਪੂਰੀ ਤਨਦੇਹੀ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਕਰਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਕਈ ਦਿਨਾਂ ਬਾਅਦ ਸਕੂਲ ਪਹੁੰਚਣ ਤੇ ਵਿਦਿਆਰਥੀਆਂ ਨੂੰ ਪੂਰੀ ਤਰ੍ਹਾਂ ਆਪਣੇ ਪਣ ਦਾ ਅਹਿਸਾਸ ਕਰਵਾਇਆ ਜਾਵੇ। ਇਸ ਮੌਕੇ ਤੇ ਜੇਈ ਸੁਰੇਸ਼ ਕੁਮਾਰ ਵਿਸ਼ੇਸ਼ ਤੌਰ ਤੇ ਮੌਜੂਦ ਸਨ

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends