🌧️ ਪੂਰੇ ਪੰਜਾਬ ‘ਚ ਭਾਰੀ ਬਾਰਿਸ਼ ਕਾਰਨ 3 ਸਤੰਬਰ ਤੱਕ ਸਾਰੇ ਕਾਲਜ, ਯੂਨੀਵਰਸਿਟੀਆਂ ਅਤੇ ਪਾਲੀਟੈਕਨਿਕ ਇੰਸਟੀਟਿਊਟ ਬੰਦ ਰਹਿਣਗੇ
ਪੰਜਾਬ ਭਰ ਵਿੱਚ ਕੱਲ੍ਹ ਰਾਤ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਹੁਣ ਸਾਰੇ ਕਾਲਜ, ਯੂਨੀਵਰਸਿਟੀਆਂ ਅਤੇ ਪਾਲੀਟੈਕਨਿਕ ਇੰਸਟੀਟਿਊਟ 3 ਸਤੰਬਰ 2025 ਤੱਕ ਬੰਦ ਰਹਿਣਗੇ।
ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਸੁਖ-ਸੁਵਿਧਾ ਅਤੇ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਸੰਬੰਧਤ ਪ੍ਰਸ਼ਾਸਨਾਂ ਦੀ ਹੋਵੇਗੀ।
ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦਾ ਸਖ਼ਤੀ ਨਾਲ ਪਾਲਣ ਕਰਨ।
