ਹੜ ਨਾਲ ਪੀੜਤ ਪੰਜਾਬ ਲਈ ਹਰਿਆਣਾ ਸਰਕਾਰ ਵੱਲੋਂ 5 ਕਰੋੜ ਰੁਪਏ ਦੀ ਸਹਾਇਤਾ
ਚੰਡੀਗੜ੍ਹ 2 ਸਤੰਬਰ 2025 ( ਜਾਬਸ ਆਫ ਟੁਡੇ) : ਭਾਰੀ ਵਰਖਾ ਕਾਰਨ ਪੰਜਾਬ ਵਿੱਚ ਬਣੀਆਂ ਕਠਿਨ ਪਰੀਸਥਿਤੀਆਂ ਵਿੱਚ ਹਰਿਆਣਾ ਸਰਕਾਰ ਪੰਜਾਬ ਦੇ ਨਾਲ ਖੜ੍ਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਯਬ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਜਾਣਕਾਰੀ ਦਿੱਤੀ ਹੈ ਕਿ ਹਰਿਆਣਾ ਮੁੱਖ ਮੰਤਰੀ ਰਾਹਤ ਕੋਸ਼ ਵੱਲੋਂ 5 ਕਰੋੜ ਰੁਪਏ ਦੀ ਰਕਮ ਅੱਜ ਹੀ RTGS ਰਾਹੀਂ ਭੇਜ ਦਿੱਤੀ ਗਈ ਹੈ।
ਮੁੱਖ ਮੰਤਰੀ ਨਾਯਬ ਸਿੰਘ ਨੇ ਕਿਹਾ ਕਿ ਪੰਜਾਬ ਦੀ ਪੀੜਤ ਜਨਤਾ ਤੱਕ ਸ਼ੀਘਰ ਸਰਕਾਰੀ ਸਹਾਇਤਾ ਪਹੁੰਚਾਉਣ ਲਈ ਉਹ ਪੰਜਾਬ ਸਰਕਾਰ ਦੇ ਯਤਨਾਂ ਦੇ ਨਾਲ ਹਨ। ਉਨ੍ਹਾਂ ਭਰੋਸਾ ਦਵਾਇਆ ਹੈ ਕਿ ਜੇ ਕਿਸੇ ਵੀ ਤਰ੍ਹਾਂ ਦੀ ਰਾਹਤ ਸਮੱਗਰੀ ਜਾਂ ਹੋਰ ਸਹਾਇਤਾ ਦੀ ਲੋੜ ਹੋਵੇ ਤਾਂ ਹਰਿਆਣਾ ਵੱਲੋਂ ਉਹ ਵੀ ਤੁਰੰਤ ਮੁਹੱਈਆ ਕਰਵਾ ਦਿੱਤੀ ਜਾਵੇਗੀ।
ਨਾਯਬ ਸਿੰਘ ਨੇ ਭਗਵੰਤ ਮਾਨ ਨੂੰ ਭਰੋਸਾ ਦਵਾਇਆ ਕਿ ਪੰਜਾਬ ਦੇ ਮੁਸੀਬਤ ਦੇ ਸਮੇਂ ਵਿੱਚ ਹਰਿਆਣਾ ਹਮੇਸ਼ਾਂ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਸਹਾਇਤਾ ਜਾਰੀ ਰੱਖੀ ਜਾਵੇਗੀ।
