ਜ਼ਿਲ੍ਹਾ ਫਾਜ਼ਿਲਕਾ ਵਿੱਚ ਨਵਗਠਿਤ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਇੱਕ-ਰੋਜ਼ਾ ਸਿਖਲਾਈ ਦੀ ਸ਼ੁਰੂਆਤ
ਸਮੂਹ ਸਰਕਾਰੀ ਸਕੂਲਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਦਿੱਤੀ ਜਾਵੇਗੀ ਸਿਖਲਾਈ
ਸਿਖਲਾਈ ਪ੍ਰਾਪਤ ਮੈਂਬਰ ਸਕੂਲਾਂ ਦੀ ਭਲਾਈ ਅਤੇ ਵਿਕਾਸ ਵਿੱਚ ਪਾਉਣਗੇ ਯੋਗਦਾਨ -ਡੀਈਓ ਸਤੀਸ਼ ਕੁਮਾਰ
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ, ਸਿੱਖਿਆ ਮੰਤਰੀ ਪੰਜਾਬ ਸ਼੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਇੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਜੇ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ,ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਨਵ-ਗਠਿਤ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਇੱਕ-ਰੋਜ਼ਾ ਸਿਖਲਾਈ ਕੈਂਪ ਦੀ ਸ਼ੁਰੂਆਤ ਹੋਈ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡੀਈਓ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਸਮੂਹ ਸਕੂਲਾਂ ਦੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਇੱਕ ਰੋਜ਼ਾ ਸਿਖਲਾਈ ਦੇਣ ਦੀ ਸ਼ੁਰੂਆਤ ਵੱਖ ਵੱਖ ਸੈਂਟਰ ਸਕੂਲਾਂ ਵਿਖੇ ਹੋਈ। ਡੀਈਓ ਐਲੀਮੈਂਟਰੀ ਸਤੀਸ ਕੁਮਾਰ ਦੀ ਅਗਵਾਈ ਹੇਠ ਸਮੁੱਚੇ ਜ਼ਿਲ੍ਹੇ ਵਿੱਚ ਅੱਠ ਬਲਾਕਾਂ ਵਿੱਚ ਦੋ ਸੈਸ਼ਨ (ਸਵੇਰੇ ਅਤੇ ਬਾਅਦ ਦੁਪਹਿਰ) ਵਿੱਚ ਇਹ ਸਿਖਲਾਈ ਕਰਵਾਈ ਜਾ ਰਹੀ ਹੈ। ਇਹ ਟ੍ਰੇਨਿੰਗ 29 ਸਤੰਬਰ ਤੋਂ 15 ਅਕਤੂਬਰ ਤੱਕ ਦਿੱਤੀ ਜਾਣੀ ਹੈ। ਜਿਸ ਵਿੱਚ ਕਮੇਟੀ ਮੈਂਬਰਾਂ ਨੂੰ ਸਕੂਲ ਦੇ ਸਰਵਪੱਖੀ ਵਿਕਾਸ ਲਈ ਉਹਨਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਤਾਂਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਸਮੱਸਿਆ ਨੂੰ ਨਿਪਟਾਉਣ ਲਈ ਪਰਿਪੱਕ ਬਣਾਇਆ ਜਾ ਸਕੇ। ਇਹ ਟ੍ਰੇਨਿੰਗ ਸਕੂਲੀ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਵਿੱਚ ਮਹੱਤਵਪੂਰਨ ਹਨ। ਬੀਪੀਈਓ ਪ੍ਰਮੋਦ ਕੁਮਾਰ ਬਲਾਕ ਫਾਜ਼ਿਲਕਾ 2 ਦੀ ਦੇਖਰੇਖ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਵਿਖੇ ਸੈਂਟਰ ਚਾਨਣ ਵਾਲਾ ਦੇ ਸਮੂਹ ਪ੍ਰਾਇਮਰੀ ਅਤੇ ਹਾਈ ਸਕੂਲਾਂ ਦੇ ਕਮੇਟੀ ਮੈਂਬਰਾਂ ਨੂੰ ਪੜਾਅ ਵਾਰ ਸਿਖਲਾਈ ਦਿੱਤੀ ਜਾ ਰਹੀ ਹੈ। ਵੱਖ ਵੱਖ ਕਮੇਟੀ ਮੈਂਬਰਾਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ ਕਿ ਸਰਕਾਰੀ ਸਕੂਲਾਂ ਵਿੱਚ ਸਾਡੇ ਬੱਚਿਆਂ ਨੂੰ ਬਹੁਤ ਵਧੀਆ ਸਿੱਖਿਆ ਦਿੱਤੀ ਜਾ ਰਹੀ ਹੈ।
ਕੁਝ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦੇ ਬੱਚੇ ਸਰਕਾਰੀ ਸਕੂਲਾਂ ਦੇ ਵਿੱਚ ਸਿੱਖਿਆ ਪ੍ਰਾਪਤ ਕਰਕੇ ਕੇ ਉੱਚ ਵਿੱਦਿਆ ਹਾਸਲ ਕਰ ਰਹੇ ਹਨ।
ਬੀਆਰਸੀ ਸੰਦੀਪ ਗੁੰਬਰ ਵੱਲੋਂ ਕਮੇਟੀ ਮੈਂਬਰਾਂ ਨੂੰ ਸੁਝਾਅ ਦਿੱਤਾ ਗਿਆ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਬੱਚੇ ਦਾਖਲ ਕਰਵਾਉਣ ਲਈ
ਤੇ 100% ਹਾਜ਼ਰੀ ਦੇਣ ਲਈ ਪ੍ਰੇਰਿਤ ਕੀਤਾ ਜਾਵੇ। ਸਮੂਹ ਕਮੇਟੀ ਮੈਂਬਰ ਪੂਰੇ ਉਤਸ਼ਾਹ ਨਾਲ ਸਿਖਲਾਈ ਕੈਂਪ ਵਿੱਚ ਭਾਗ ਲੈ ਰਹੇ ਹਨ। ਸਾਰੇ ਹਾਜ਼ਰੀਨ ਲਈ ਚਾਹ ਨਾਸ਼ਤੇ ਦਾ ਪ੍ਰਬੰਧ ਕੀਤਾ ਗਿਆ। ਰਿਸੋਰਸਪਰਸਨ ਸੁਮਿਤ ਜੁਨੇਜਾ ਅਤੇ ਪ੍ਰਦੀਪ ਕੁੱਕੜ ਵੱਲੋਂ ਸਿਖਲਾਈ ਦਿੱਤੀ ਜਾ ਰਹੀ ਹੈ। ਸੀਐਚਟੀ ਲਵਜੀਤ ਸਿੰਘ ਗਰੇਵਾਲ ਨੈਸ਼ਨਲ ਅਵਾਰਡੀ ਵੱਲੋਂ ਉਕਤ ਟ੍ਰੇਨਿੰਗ ਲਈ ਚਾਨਣ ਵਾਲਾ ਸਕੂਲ ਵਿਖੇ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ ਸਨ।
