**ਗੌਰਮਿੰਟ ਟੀਚਰਜ਼ ਯੂਨੀਅਨ ਨੇ ਹੜ੍ਹ ਪੀੜਤਾਂ ਨੂੰ ਜਥੇਬੰਦਕ ਤੌਰ ਤੇ ਇੱਕ ਦਿਨ ਦੀ ਤਨਖਾਹ ਦੇਣ ਦਾ ਕੀਤਾ ਫੈਸਲਾ**
**ਹੜ੍ਹਾਂ ਦੀ ਸਥਿਤੀ ਨੂੰ ਜਲਦੀ ਕੁਦਰਤੀ ਆਫ਼ਤ ਐਲਾਨ ਦੀ ਕੀਤੀ ਮੰਗ**
ਜਲੰਧਰ:04 ਅਗੱਸਤ ( ) ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਆਨ ਲਾਈਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੇ ਫੈਸਲੇ ਪ੍ਰੈੱਸ ਨੂੰ ਜਾਰੀ ਕਰਦਿਆਂ ਜ਼ਿਲ੍ਹਾ ਪ੍ਰੈੱਸ ਸਕੱਤਰ ਵੇਦ ਰਾਜ ਗੜ੍ਹਾ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਸੂਬੇ ਅੰਦਰ ਆਏ ਹੋਏ ਹੜ੍ਹਾਂ ਦੀ ਸਥਿਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸਰਕਾਰ ਤੋਂ ਮੰਗ ਕੀਤੀ ਗਈ ਹੜ੍ਹਾਂ ਦੀ ਸਥਿਤੀ ਨੂੰ ਜਲਦੀ ਕੁਦਰਤੀ ਆਫ਼ਤ ਐਲਾਨ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਣਦੀ ਮੱਦਦ ਕੀਤੀ ਜਾਵੇ। ਇਸ ਦੇ ਨਾਲ ਹੀ ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੇ ਫੈਸਲੇ ਅਨੁਸਾਰ ਜ਼ਿਲ੍ਹਾ ਜਲੰਧਰ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਕਮੇਟੀ ਵੱਲੋਂ ਤਿੰਨ ਮੈਂਬਰੀ ਕਮੇਟੀ ਬਣਾ ਕੇ ਇਸ ਦਾ ਹਿਸਾਬ ਕਿਤਾਬ ਰੱਖਿਆ ਜਾਵੇਗਾ। ਮੀਟਿੰਗ ਦੀ ਕਾਰਵਾਈ ਚਲਾਉਂਦੇ ਹੋਏ ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਮੱਕੜ ਨੇ ਦੱਸਿਆ ਕਿ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਇੱਕ ਅਕਤੂਬਰ ਨੂੰ ਕੀਤੀ ਜਾ ਰਹੀ ਜ਼ਿਲ੍ਹਾ ਪੱਧਰੀ ਭੁੱਖ ਹੜਤਾਲ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ 08 ਨਵੰਬਰ 2025 ਨੂੰ ਜਲੰਧਰ ਵਿਖੇ ਹੋ ਰਹੀ ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੀ ਜਨਰਲ ਕੌਂਸਲ ਲਈ ਬਲਾਕਾਂ ਅੰਦਰ ਮੀਟਿੰਗਾਂ ਕਰਕੇ ਇਸ ਜਨਰਲ ਕੌਂਸਲ ਲਈ ਪੋਸਟਰ ਮੁਹਿੰਮ ਅਤੇ ਉਗਰਾਹੀ ਸਬੰਧੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ, ਗੁਰਿੰਦਰ ਸਿੰਘ ਆਦਮਪੁਰ,ਕੁਲਦੀਪ ਵਾਲੀਆ, ਕੁਲਵੰਤ ਰਾਮ ਰੁੜਕਾ, ਸੁਖਵਿੰਦਰ ਰਾਮ ਗੁਰਾਇਆ,ਕਵਿਸ਼ ਫਿਲੌਰ,ਸੰਦੀਪ ਕੁਮਾਰ ਰਾਜੋਵਾਲ, ਦਲਬੀਰ ਰਾਮ ਬਿਲਗਾ, ਜਸਵੀਰ ਸਿੰਘ,ਮੁਲਖ ਰਾਜ,ਜਤਿੰਦਰ ਸਿੰਘ, ਵਿਨੋਦ ਭੱਟੀ,ਗੁਰਿੰਦਰ ਸਿੰਘ ਜਲੰਧਰ,,ਪ੍ਰੇਮ ਖਲਵਾੜਾ, ਸਰਬਜੀਤ ਸਿੰਘ ਬੀੜਬੰਸੀਆ, ਸੰਦੀਪ ਸਰਮਾ, ਸਿਵਰਾਜ ਤੋਂ ਇਲਾਵਾ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਹਾਜਰ ਸਨ।
