SCHOOL REOPEN: ਅਧਿਆਪਕਾਂ ਲਈ 8 ਸਤੰਬਰ ਤੋਂ ਸਕੂਲ ਖੋਲ੍ਹੇ, 9 ਸਤੰਬਰ ਤੋਂ ਆਮ ਦਿਨਾਂ ਵਾਂਗ ਸਕੂਲ ਖੋਲ੍ਹਣ ਦਾ ਐਲਾਨ



ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਰੀ ਕੀਤੀਆਂ ਗਈਆਂ ਹਨ।
ਸਿੱਖਿਆ ਮੰਤਰੀ ਨੇ ਕਿਹਾ, "

1. ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।

2. ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।

PSEB SAMPLE PAPER ALL CLASSES 2025 – Download Sample Papers (Sep 2025)
3. 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।

4. ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ।

5. 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ।

 

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends