ਕੈਲੀਫੋਰਨੀਆ ਵਾਸੀ ਪੰਜਾਬੀ ਪਰਿਵਾਰ ਵੱਲੋਂ ਫਾਜ਼ਿਲਕਾ ਖੇਤਰ ਦੇ ਹੜ੍ਹ ਪੀੜਤ ਵਿਦਿਆਰਥੀਆਂ ਨੂੰ ਪੜ੍ਹਾਈ ਸਮੱਗਰੀ ਅਤੇ ਵਿੱਤੀ ਸਹਾਇਤਾ ਪ੍ਰਦਾਨ

ਫਾਜ਼ਿਲਕਾ:- 07 ਅਕਤੂਬਰ 2025(        )  ਵਿਦੇਸ਼ ਵਿੱਚ ਵੱਸੇ ਪੰਜਾਬੀ ਭਾਈਚਾਰੇ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਪੰਜਾਬ ਦੇ ਦਰਦ ਨੂੰ ਆਪਣੇ ਦਿਲ ਵਿੱਚ ਮਹਿਸੂਸ ਕਰਦੇ ਹਨ। ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿੰਦੇ ਰੀਤੂ ਸੈਣੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਫਾਜ਼ਿਲਕਾ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਪੜ੍ਹਨ-ਲਿਖਣ ਦੀ ਸਮੱਗਰੀ ਵੰਡੀ ਹੈ। ਇਸ ਤੋਂ ਇਲਾਵਾ, ਮੰਡੀ ਲਾਧੂਕਾ ਦੀ ਹੋਣਹਾਰ ਵਿਦਿਆਰਥਣ ਰੀਤੂ ਬਾਲਾ ਨੂੰ ਉਚੇਰੀ ਸਿੱਖਿਆ ਲਈ ਬੈਚਲਰ ਡਿਗਰੀ ਦੀ ਪੜ੍ਹਾਈ ਵਾਸਤੇ 11,000 ਰੁਪਏ ਦੀ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਰੀਤੂ ਸੈਣੀ ਦਾ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਵੱਸਿਆ ਹੋਇਆ ਹੈ ਅਤੇ ਉਹ ਪੰਜਾਬ ਦੇ ਲੋੜਵੰਦ ਵਿਦਿਆਰਥੀਆਂ ਦੀ ਮੱਦਦ ਲਈ ਹਮੇਸ਼ਾ ਅੱਗੇ ਆਉਂਦੇ ਰਹੇ ਹਨ। ਇਸ ਵਾਰ ਵੀ ਉਨ੍ਹਾਂ ਨੇ ਹੜ੍ਹ ਪੀੜਤ ਖੇਤਰਾਂ ਵਿੱਚ ਵਿਦਿਆਰਥੀਆਂ ਨੂੰ ਲੋੜੀਂਦੀ ਸਮੱਗਰੀ ਪਹੁੰਚਾਈ ਹੈ।

ਇਹ ਪੜ੍ਹਨ-ਲਿਖਣ ਦੀ ਸਮੱਗਰੀ ਫਾਜ਼ਿਲਕਾ ਖੇਤਰ ਦੇ ਵੱਖ-ਵੱਖ ਸਕੂਲਾਂ ਵਿੱਚ ਵੰਡੀ ਗਈ, ਜਿਨ੍ਹਾਂ ਵਿੱਚ ਸ਼ਾਮਲ ਹਨ: ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਅਰਜਨ ਰਾਮ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਨੱਥਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਘੁਰਕਾ, ਸਰਕਾਰੀ ਮਿਡਲ ਸਕੂਲ ਮੰਡੀ ਲਾਧੂਕਾ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਮੋਹਣਾ ਰਾਮ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਬਚਨ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਗੁੱਦੜ ਢੰਡੀ, ਸਰਕਾਰੀ ਮਿਡਲ ਸਕੂਲ ਚੱਕ ਖੀਵਾ, ਸਰਕਾਰੀ ਹਾਈ ਸਕੂਲ ਬਹਿਕ ਬੋਦਲਾ, ਸਰਕਾਰੀ ਪ੍ਰਾਇਮਰੀ ਸਕੂਲ ਜੋੜਕੀ ਕੰਕਰਵਾਲੀ, ਸਰਕਾਰੀ ਮਿਡਲ ਸਕੂਲ ਕੁੰਡਲ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਬਿਸ਼ੇਸ਼ਰਨਾਥ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਘੱਗਾ(ਸ਼੍ਰੀ ਮੁਕਤਸਰ ਸਾਹਿਬ) ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਕੱਤੋਵਾਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚੱਗਰਾਂ ਜੋ ਕਿ ਦੋਵੇਂ ਸਕੂਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਨ। 

ਇਹ ਸਮੱਗਰੀ ਵੰਡਣ ਦੀ ਪ੍ਰਕਿਰਿਆ ਸਰਕਾਰੀ ਹਾਈ ਸਕੂਲ ਘੱਗਾ ਕਲਾਂ (ਸ੍ਰੀ ਮੁਕਤਸਰ ਸਾਹਿਬ) ਦੇ ਹੈੱਡ ਮਾਸਟਰ ਸ਼੍ਰੀ ਮਹਿੰਦਰ ਚੌਧਰੀ ਜੀ ਦੀ ਅਗਵਾਈ ਅਤੇ ਨਿਗਰਾਨੀ ਹੇਠ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਸ਼੍ਰੀ ਵਿਜੈਪਾਲ ਜੀ, ਮੁੱਖ ਅਧਿਆਪਕ ਸ਼੍ਰੀ ਰਜਿੰਦਰ ਕੁਮਾਰ ਵਰਮਾ ਜੀ ਅਤੇ ਈ.ਟੀ.ਟੀ. ਅਧਿਆਪਕ ਸ. ਸਿਮਲਜੀਤ ਸਿੰਘ ਵੀ ਹਾਜ਼ਰ ਰਹੇ।

ਇਹ ਉਪਰਾਲਾ ਨਾ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਮੱਦਦ ਕਰੇਗਾ ਬਲਕਿ ਹੜ੍ਹ ਪੀੜਤ ਖੇਤਰਾਂ ਵਿੱਚ ਉਮੀਦ ਦੀ ਨਵੀਂ ਕਿਰਨ ਵੀ ਜਗਾਏਗਾ। ਰੀਤੂ ਸੈਣੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਕਿਹਾ ਕਿ ਉਹ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖਣਗੇ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends