ਰਿਸ਼ਵਤ ਕੇਸ ’ਚ ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਸਸਪੈਂਡ, CBI ਨੇ ਕੀਤਾ ਸੀ ਗ੍ਰਿਫ਼ਤਾਰ
ਰਿਸ਼ਵਤਖੋਰੀ ਮਾਮਲੇ ’ਚ ਗ੍ਰਿਫ਼ਤਾਰ ਹੋਏ ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਰਕਾਰ ਨੇ ਸ਼ਨੀਵਾਰ ਨੂੰ ਅਧਿਕਾਰਿਕ ਹੁਕਮ ਜਾਰੀ ਕੀਤੇ ਹਨ।
CBI ਨੇ 16 ਅਕਤੂਬਰ ਨੂੰ DIG ਭੁੱਲਰ ਤੇ ਉਸਦੇ ਏਜੰਟ ਕੁੰਜੂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਣਕਾਰੀ ਮੁਤਾਬਕ ਮੰਡੀ ਗੋਬਿੰਦਗੜ੍ਹ ਦੇ ਸਕ੍ਰੈਪ ਕਾਰੋਬਾਰੀ ਆਕਾਸ਼ ਬੱਤਰਾ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਸਮੇਂ CBI ਨੇ ਪਹਿਲਾਂ ਕੁੰਜੂ ਨੂੰ ਸੈਕਟਰ-21 ਚੰਡੀਗੜ੍ਹ ਤੋਂ ਰੰਗੇ ਹੱਥੀਂ ਕਾਬੂ ਕੀਤਾ ਸੀ। ਉਸ ਤੋਂ ਬਾਅਦ CBI ਦੀ ਟੀਮ ਨੇ DIG ਭੁੱਲਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ।
ਦੋਸ਼ ਹੈ ਕਿ ਕੁੰਜੂ DIG ਲਈ ਰਿਸ਼ਵਤ ਦੇ ਸ਼ਿਕਾਰ ਲੱਭਦਾ ਸੀ ਅਤੇ ਉਹ ਉਸਦਾ ਨਿੱਜੀ ਵਿਅਕਤੀ ਮੰਨਿਆ ਜਾਂਦਾ ਹੈ।
ਸ਼ੁੱਕਰਵਾਰ ਨੂੰ ਦੋਵੇਂ ਨੂੰ ਚੰਡੀਗੜ੍ਹ ਦੀ ਸਪੈਸ਼ਲ CBI ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ।
