BREAKING NEWS; ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ, ਅਲਰਟ ਤੇ ਰਹਿਣ ਦੇ ਹੁਕਮ

 BREAKING NEWS; ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ, ਅਲਰਟ ਤੇ ਰਹਿਣ ਦੇ ਹੁਕਮ 

ਜਲੰਧਰ, 5 ਅਕਤੂਬਰ 2025 

5,6 ਅਤੇ 7 ਅਕਤੂਬਰ ਨੂੰ ਮੌਸਮ ਵਿਭਾਗ ਵਲੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਅਧਿਕਾਰੀਆਂ ਨੂੰ ਛੁੱਟੀਆਂ ਕੈਂਸਲ ਕਰਕੇ ਸਟੇਸ਼ਨ 'ਤੇ ਰਹਿਣ ਦੀ ਹਦਾਇਤ




> ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼।


> ਨਗਰ ਨਿਗਮ ਜਲੰਧਰ ਨੂੰ ਨੀਵੇਂ ਇਲਾਕਿਆਂ ਸਮੇਤ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਲਈ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੀ ਹਦਾਇਤ।


ਪੰਪਿੰਗ ਸਟੇਸ਼ਨਾਂ ਦੇ ਨਿਰਵਿਘਨ ਸੰਚਾਲਨ ਲਈ ਐਸ.ਟੀ.ਪੀਜ਼ 'ਤੇ ਬਿਜਲੀ ਦਾ ਬੈਕਅੱਪ ਲਾਜ਼ਮੀ ਕਰਨ ਲਈ ਕਿਹਾ।


> ਡਰੇਨੇਜ਼ ਵਿਭਾਗ ਨੂੰ ਬੰਨ੍ਹਾਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ।


> ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਦਰਿਆ ਨੇੜਲੇ ਇਲਾਕਿਆਂ ਵਿੱਚ ਲੋਕਾਂ ਨੂੰ ਸੁਚੇਤ ਕੀਤਾ ਜਾਵੇ ਅਤੇ ਲੋੜ ਪੈਣ 'ਤੇ ਲੋਕਾਂ ਨੂੰ ਉੱਚੀਆਂ ਤੇ ਸੁਰੱਖਿਅਤ ਥਾਵਾਂ 'ਤੇ ਲਿਜਾਣ ਲਈ ਪਹਿਲਾਂ ਹੀ ਸਾਰੇ ਜ਼ਰੂਰੀ ਪ੍ਰਬੰਧ ਕਰ ਲਏ ਜਾਣ।


> ਪੀ.ਐਸ.ਪੀ.ਸੀ.ਐਲ. ਨੂੰ ਵੀ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼।

> ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰੀ ਬਾਰਿਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਪੁਖ਼ਤਾ ਬੰਦੋਬਸਤ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।


C ਉਨ੍ਹਾਂ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0181-2240064 ਜਾਂ ਵਟਸਐਪ ਮੈਸੇਜਿੰਗ ਨੰਬਰ 9646-222-555 ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends