ਕੇਂਦਰੀ ਕਰਮਚਾਰੀਆਂ ਲਈ ਖੁਸ਼ਖ਼ਬਰੀ ਮਹਿੰਗਾਈ ਭੱਤੇ ਵਿੱਚ ਵਾਧਾ, ਹੁਣ 58% ਹੋਇਆ
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਦੁਸਹਿਰੇ ਅਤੇ ਦੀਵਾਲੀ ਤੋਂ ਪਹਿਲਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਕੇਂਦਰੀ ਕੈਬਿਨੇਟ ਨੇ ਮਹਿੰਗਾਈ ਭੱਤੇ (DA) ਵਿੱਚ 3 ਪ੍ਰਤੀਸ਼ਤ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਵਾਧੇ ਨਾਲ ਹੁਣ ਕਰਮਚਾਰੀਆਂ ਦਾ ਮਹਿੰਗਾਈ ਭੱਤਾ 55% ਤੋਂ ਵਧ ਕੇ 58% ਹੋ ਜਾਵੇਗਾ।
ਇਹ ਵਾਧਾ 1 ਜੁਲਾਈ 2025 ਤੋਂ ਲਾਗੂ ਹੋਵੇਗਾ ਅਤੇ ਕਰਮਚਾਰੀਆਂ ਨੂੰ 3 ਮਹੀਨਿਆਂ ਦਾ ਏਰੀਅਰ ਵੀ ਮਿਲੇਗਾ। ਇਸ ਫ਼ੈਸਲੇ ਨਾਲ ਲਗਭਗ 49 ਲੱਖ ਕਰਮਚਾਰੀ ਅਤੇ 68 ਲੱਖ ਪੈਨਸ਼ਨਰਾਂ ਨੂੰ ਸਿੱਧਾ ਲਾਭ ਮਿਲੇਗਾ।
ਇਹ ਫ਼ੈਸਲਾ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੈਬਿਨੇਟ ਮੀਟਿੰਗ ਵਿੱਚ ਲਿਆ ਗਿਆ। ਸਰਕਾਰ ਦਾ ਕਹਿਣਾ ਹੈ ਕਿ ਇਹ ਵਾਧਾ ਕਰਮਚਾਰੀਆਂ ਦੀਆਂ ਆਰਥਿਕ ਚੁਣੌਤੀਆਂ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।
