ਸਿੱਖਿਆ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਲੱਸਟਰ ਸੱਜਰਾਣਾ ਅਧੀਨ ਆਉਂਦੇ ਸਕੂਲਾਂ ਦੀਆਂ ਸਕੂਲ ਮੈਨੇਜਮੈਂਟ ਕਮੇਟੀਆਂ (SMCs) ਦੇ ਮੈਂਬਰਾਂ ਲਈ ਇੱਕ ਰੋਜ਼ਾ ਟ੍ਰੇਨਿੰਗ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ
।
ਸਿੱਖਿਆ ਮੰਤਰੀ ਪੰrਜਾਬ ਸ. ਹਰਜੋਤ ਸਿੰਘ ਬੈਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਤੀਸ਼ ਕੁਮਾਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਿੰਦਰ ਸਿੰਘ ਦੀ ਪ੍ਰੇਰਨਾ ਅਤੇ ਬੀਪੀਈਓ ਫਾਜ਼ਿਲਕਾ-1 ਸੁਨੀਲ ਕੁਮਾਰ ਦੀ ਅਗਵਾਈ ਵਿੱਚ ਸੈਂਟਰ ਸੱਜਰਾਣਾ ਵਿੱਖੇ ਕਲੱਸਟਰ ਸੱਜਰਾਣਾ ਦੇ ਸਕੂਲਾਂ ਦੀ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਇੱਕ ਰੋਜ਼ਾ ਟ੍ਰੇਨਿੰਗ ਸਫ਼ਲਤਾਪੂਰਵਕ ਸੰਪੰਨ
ਇਹ ਟ੍ਰੇਨਿੰਗ ਮਿਤੀ 29 ਅਤੇ 30 ਸਤੰਬਰ ਨੂੰ ਆਯੋਜਿਤ ਕੀਤੀ ਗਈ, ਜਿਸ ਵਿੱਚ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਦੇ 15 ਸਕੂਲਾਂ ਦੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਚੈਅਰਮੈਨਜ਼ ਅਤੇ ਮੈਂਬਰ ਸਹਿਬਾਨ ਨੇ ਟ੍ਰੇਨਿੰਗ ਪ੍ਰਾਪਤ ਕੀਤੀ ਦੀ ਅਗਵਾਈ ਟ੍ਰੇਨਿੰਗ ਸੈਂਟਰ ਮੁੱਖ ਅਧਿਆਪਕਾ ਗੀਤਾ ਛਾਬੜਾ ਜੀ ਨੇ ਕੀਤੀ। ਟ੍ਰੇਨਿੰਗ ਦੌਰਾਨ ਪ੍ਰਦੀਪ ਕੁਮਾਰ ਅਤੇ ਸੰਦੀਪ ਸ਼ਰਮਾ ਜੀ ਨੇ ਰੀਸੋਰਸ ਪਰਸਨ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ਅਤੇ ਕਮੇਟੀ ਮੈਂਬਰਾਂ ਨੂੰ ਮਹੱਤਵਪੂਰਨ ਜਾਣਕਾਰੀ ਦਿੱਤੀ।
ਇਸ ਟ੍ਰੇਨਿੰਗ ਦਾ ਮੁੱਖ ਮੰਤਵ ਕਮੇਟੀ ਮੈਂਬਰਾਂ ਨੂੰ ਸਕੂਲ ਦੇ ਪ੍ਰਬੰਧਨ, ਬੁਨਿਆਦੀ ਢਾਂਚੇ ਦੇ ਵਿਕਾਸ, ਅਕਾਦਮਿਕ ਗਤੀਵਿਧੀਆਂ ਵਿੱਚ ਸਹਿਯੋਗ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਹੀ ਵਰਤੋਂ ਬਾਰੇ ਜਾਗਰੂਕ ਕਰਨਾ ਸੀ। ਵੱਖ-ਵੱਖ ਸਕੂਲਾਂ ਦੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰ ਸਾਹਿਬਾਨ ਨੇ ਇਸ ਟ੍ਰੇਨਿੰਗ ਵਿੱਚ ਬਹੁਤ ਹੀ ਉਤਸ਼ਾਹ ਅਤੇ ਵੱਧ-ਚੜ੍ਹ ਕੇ ਹਿੱਸਾ ਲਿਆ।
ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਫਾਜ਼ਿਲਕਾ-1 ਨੇ ਸਮੂਹ ਕਮੇਟੀ ਮੈਂਬਰਾਂ ਦੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ ਅਤੇ ਉਮੀਦ ਜਤਾਈ ਕਿ ਇਹ ਟ੍ਰੇਨਿੰਗ ਸਕੂਲਾਂ ਨੂੰ ਬਿਹਤਰ ਬਣਾਉਣ ਵਿੱਚ ਸਹਾਈ ਹੋਵੇਗੀ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕਮੇਟੀਆਂ ਦੀ ਭੂਮਿਕਾ ਹੋਰ ਮਜ਼ਬੂਤ ਹੋਵੇਗੀ।
