ਕਡ਼ਾਕੇ ਦੀ ਠੰਢ ਤੇ ਸੰਘਣੀ ਧੁੰਦ ਦੇ ਕਾਰਨ ਸਰਕਾਰ ਸਕੂਲਾਂ ਦੀਆਂ ਛੁੱਟੀਆਂ ਚ' ਵਾਧਾ ਕਰੇ - ਪੰਨੂੰ , ਲਾਹੌਰੀਆ
ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ
ਪੰਜਾਬ ਵਿੱਚ ਕਡ਼ਾਕੇ ਦੀ ਠੰਢ ਤੇ ਸੰਘਣੀ ਧੁੰਦ ਦਾ ਮੌਸਮ ਚਲ ਰਿਹਾ ਹੈ । ਉਹਨਾਂ ਕਿਹਾ ਕਿ ਇਸ ਅੱਤ ਠੰਢੇ ਮੌਸਮ ਦੇ ਚਲਦਿਆਂ ਪੰਜਾਬ ਸਰਕਾਰ ਸਕੂਲਾਂ ਵਿੱਚ ਚਲ ਰਹੀਆਂ ਸਰਦੀ ਦੀਆਂ ਛੁੱਟੀਆਂ ਵਿੱਚ ਵਾਧਾ ਕਰੇ ਤਾਂ ਜੋ ਕਿਸੇ ਵੀ ਬੱਚੇ ਤੇ ਅਧਿਆਪਕ ਦਾ ਇਸ ਅੱਤ ਦੀ ਸਰਦੀ ਵਿੱਚ ਨੁਕਸਾਨ ਨਾਂ ਹੋਵੇ । ਉਹਨਾਂ ਕਿਹਾ ਕਿ ਸੰਘਣੀ ਧੁੰਦ ਦੇ ਚਲਦਿਆਂ ਦੂਰ- ਦੂਰੇਡਿਉ ਆਉਦੇ ਅਧਿਆਪਕਾਂ ਨੂੰ ਵੀ ਬਡ਼ੀ ਮੁਸ਼ਕਿਲ ਦਾ ਸਾਹਣਾ ਕਰਣਾ ਪਵੇਗਾ । ਉਹਨਾਂ ਸਰਕਾਰ ਕੋਲੋਂ ਜੋਰਦਾਰ ਮੰਗ ਕੀਤੀ ਹੈ ਕਿ ਬੱਚਿਆਂ ਤੇ ਅਧਿਆਪਕਾਂ ਦੀਆਂ ਜਿਆਦਾ ਠੰਢ ਤੇ ਸੰਘਣੀ ਧੁੰਦ ਕਾਰਨ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ ਜਾਣ । ਇਸ ਮੌਕੇ ਨਰੇਸ਼ ਪਨਿਆੜ , ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ ਗੁਰਿੰਦਰ ਸਿੰਘ ਘੁੱਕੇਵਾਲੀ , ਬੀ ਕੇ ਮਹਿਮੀ ਸਰਬਜੀਤ ਸਿੰਘ ਖਡੂਰ ਸਾਹਿਬ, ਨੀਰਜ ਅਗਰਵਾਲ , ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ,ਰਵੀ ਵਾਹੀ, ਅੰਮ੍ਰਿਤਪਾਲ ਸਿੰਘ ਸੇਖੋਂ, ਹਰਜਿੰਦਰ ਸਿੰਘ ਚੋਹਾਨ, ਜਤਿੰਦਰਪਾਲ ਸਿੰਘ ਰੰਧਾਵਾ ਦੀਦਾਰ ਸਿੰਘ ਪਟਿਆਲਾ, ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋ ਸਤਬੀਰ ਸਿੰਘ ਬੋਪਾਰਾਏ, ਰਾਜਿੰਦਰ ਸਿੰਘ ਰਾਜਾਸਾਂਸੀ , ਖੁਸ਼ਪ੍ਰੀਤ ਸਿੰਘ ਕੰਗ , ਅਸ਼ੋਕ ਸਰਾਰੀ , ਸੁਖਦੇਵ ਸਿੰਘ ਬੈਨੀਪਾਲ ,, ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ, ਮਲਕੀਤ ਸਿੰਘ ਕਾਹਨੂੰਵਾਨ , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ ਬੁੱਢੀਪਿੰਡ, ਮਨਜੀਤ ਸਿੰਘ ਕਠਾਣਾ, ਦਿਲਬਾਗ ਸਿੰਘ ਬੌਡੇ, , ਜਗਨਂਦਨ ਸਿਂਘ ਫਾਜਿਲਕਾ,ਰਵੀ ਕਾਂਤ ਪਠਾਨਕੋਟ ਰਿਸ਼ੀ ਕੁਮਾਰ ਜਲੰਧਰ ਆਦਿ ਆਗੂ ਹਾਜਰ ਸਨ ।
