SCHOOL REOPENING: ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲਾਂ ਲਈ ਹਦਾਇਤਾਂ ਜਾਰੀ


**ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲਾਂ ਲਈ ਐਡਵਾਈਜਰੀ ਜਾਰੀ 

**ਮੋਹਾਲੀ, 31 ਦਸੰਬਰ: ( ਜਾਬਸ ਆਫ ਟੁਡੇ) ** ਪੰਜਾਬ ਵਿੱਚ ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਭਾਵੀ ਸੰਘਣੀ ਠੰਢ ਨੂੰ ਮੁੱਖ ਰੱਖਦਿਆਂ, ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ (DGSE), ਪੰਜਾਬ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।



ਵਿਭਾਗ ਵੱਲੋਂ ਜਾਰੀ ਪੱਤਰ (ਮੀਮੋ ਨੰ: 375380) ਵਿੱਚ ਕਿਹਾ ਗਿਆ ਹੈ ਕਿ ਵੱਖ-ਵੱਖ ਸਰੋਤਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਵਿੱਖ ਵਿੱਚ ਜ਼ਿਆਦਾ ਠੰਢ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (NDMA), ਨਵੀਂ ਦਿੱਲੀ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।


**ਮੁੱਖ ਹਦਾਇਤਾਂ:

ਵਿਭਾਗ ਨੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਦਿਆਰਥੀਆਂ ਨੂੰ ਠੰਢ ਤੋਂ ਬਚਾਅ ਲਈ ਜਾਰੀ ਗਾਈਡਲਾਈਨਜ਼ ਬਾਰੇ ਜਾਗਰੂਕ ਕਰਨ। ਇਹ ਜਾਣਕਾਰੀ ਵਿਦਿਆਰਥੀਆਂ ਨੂੰ ਹੇਠ ਲਿਖੇ ਸਮਿਆਂ ਦੌਰਾਨ ਦੇਣ ਲਈ ਕਿਹਾ ਗਿਆ ਹੈ:

  • * ਸਵੇਰ ਦੀ ਸਭਾ (Morning Assembly) ਵਿੱਚ
  • * ਫਿਜ਼ੀਕਲ ਐਜੂਕੇਸ਼ਨ ਦੇ ਪੀਰੀਅਡ ਵਿੱਚ
  • * ਜਾਂ ਕਲਾਸਰੂਮਾਂ ਵਿੱਚ


ਇਸ ਕਦਮ ਦਾ ਮਕਸਦ ਠੰਢ ਦੇ ਮੌਸਮ ਦੌਰਾਨ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends