ਬਾਰਡਰ ਏਰੀਆ ਸਿੱਖਿਆ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ, ਵਾਧੂ ਇੰਕ੍ਰਿਮੈਂਟ ਸਬੰਧੀ ਹੁਕਮ ਜਾਰੀ
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਬਾਰਡਰ ਏਰੀਆ ਵਿੱਚ ਤਾਇਨਾਤ ਗਰੁੱਪ ‘B’ ਅਤੇ ਗਰੁੱਪ ‘C’ (ਟੀਚਿੰਗ ਅਤੇ ਨਾਨ-ਟੀਚਿੰਗ) ਕਰਮਚਾਰੀਆਂ ਲਈ ਮਹੱਤਵਪੂਰਨ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ Punjab Education Department (Border Area) Group ‘B’ & ‘C’ Service Rules, 2018 ਦੇ ਨਿਯਮ ਨੰਬਰ 5 ਅਧੀਨ ਜਾਰੀ ਕੀਤਾ ਗਿਆ ਹੈ।
ਜਾਰੀ ਹੁਕਮਾਂ ਅਨੁਸਾਰ ਬਾਰਡਰ ਖੇਤਰ ਵਿੱਚ ਸੇਵਾ ਨਿਭਾ ਰਹੇ ਕਰਮਚਾਰੀਆਂ ਨੂੰ ਇੱਕ ਵਾਧੂ ਇੰਕ੍ਰਿਮੈਂਟ ਦੇਣ ਦੀ ਵਿਵਸਥਾ ਕੀਤੀ ਗਈ ਹੈ। ਇਹ ਇੰਕ੍ਰਿਮੈਂਟ ਕਰਮਚਾਰੀ ਦੀ ਆਮ ਤਨਖਾਹ ਤੋਂ ਇਲਾਵਾ ਹੋਵੇਗਾ ਅਤੇ ਇਹ ਬਾਰਡਰ ਏਰੀਆ ਵਿੱਚ ਸੇਵਾ ਦੇ ਪ੍ਰੋਤਸਾਹਨ ਵਜੋਂ ਦਿੱਤਾ ਜਾਵੇਗਾ।
ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇ ਕੋਈ ਕਰਮਚਾਰੀ ਬਾਰਡਰ ਖੇਤਰ ਵਿੱਚ ਨਿਯੁਕਤ ਹੁੰਦਾ ਹੈ ਜਾਂ ਉਥੇ ਅਬਜ਼ੋਰਬ ਹੁੰਦਾ ਹੈ, ਤਾਂ ਉਹ ਇਸ ਵਾਧੂ ਇੰਕ੍ਰਿਮੈਂਟ ਦਾ ਹੱਕਦਾਰ ਹੋਵੇਗਾ। ਇਸ ਤੋਂ ਇਲਾਵਾ, ਜੇ ਕਰਮਚਾਰੀ ਨੂੰ ਉੱਚੇ ਅਹੁਦੇ ’ਤੇ ਤਰੱਕੀ ਮਿਲਦੀ ਹੈ, ਤਾਂ ਉਸ ਨੂੰ ਹੋਰ ਇੰਕ੍ਰਿਮੈਂਟ ਦਾ ਲਾਭ ਵੀ ਦਿੱਤਾ ਜਾਵੇਗਾ।
ਸਿੱਖਿਆ ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਲਾਭ ਸਿਰਫ਼ ਨਿਰਧਾਰਤ ਸ਼ਰਤਾਂ ਅਧੀਨ ਹੀ ਮਿਲੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਗਲਤ ਵਿਆਖਿਆ ਨੂੰ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਸਾਰੇ ਸੰਬੰਧਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਦਫ਼ਤਰਾਂ ਨੂੰ ਇਹ ਹੁਕਮ ਤੁਰੰਤ ਲਾਗੂ ਕਰਨ ਲਈ ਕਿਹਾ ਗਿਆ ਹੈ।
ਇਹ ਫੈਸਲਾ ਬਾਰਡਰ ਖੇਤਰ ਵਿੱਚ ਕੰਮ ਕਰ ਰਹੇ ਅਧਿਆਪਕਾਂ ਅਤੇ ਹੋਰ ਸਿੱਖਿਆ ਕਰਮਚਾਰੀਆਂ ਲਈ ਵੱਡੀ ਰਾਹਤ ਮੰਨੀ ਜਾ ਰਹੀ ਹੈ।

