31 ਜਨਵਰੀ 2026 ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ
ਸ਼ਹੀਦ ਭਗਤ ਸਿੰਘ ਨਗਰ:( ਜਾਬਸ ਆਫ ਟੁਡੇ)
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਜਨਵਰੀ 2026 (ਸ਼ਨੀਵਾਰ) ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਾਰੀ ਹੁਕਮਾਂ ਅਨੁਸਾਰ 31 ਜਨਵਰੀ 2026 ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸਰਕਾਰੀ ਅਦਾਰੇ, ਸਿੱਖਿਆ ਸੰਸਥਾਵਾਂ ਅਤੇ ਸਰਕਾਰੀ/ਅਰਧ-ਸਰਕਾਰੀ ਦਫ਼ਤਰ ਬੰਦ ਰਹਿਣਗੇ।
ਹਾਲਾਂਕਿ, ਇਹ ਛੁੱਟੀ ਐਮਰਜੈਂਸੀ ਸੇਵਾਵਾਂ ’ਤੇ ਲਾਗੂ ਨਹੀਂ ਹੋਵੇਗੀ। ਜ਼ਰੂਰੀ ਸੇਵਾਵਾਂ ਨਾਲ ਸੰਬੰਧਿਤ ਵਿਭਾਗ ਆਪਣੀ ਡਿਊਟੀ ਪੁਰਾਣੇ ਤਹਿ ਸ਼ੁਡਿਊਲ ਅਨੁਸਾਰ ਨਿਭਾਉਂਦੇ ਰਹਿਣਗੇ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਸੰਬੰਧਿਤ ਵਿਭਾਗਾਂ, ਅਧਿਕਾਰੀਆਂ ਅਤੇ ਸੰਸਥਾਵਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਹ ਹੁਕਮ 28 ਜਨਵਰੀ 2026 ਨੂੰ ਜਾਰੀ ਕੀਤੇ ਗਏ ਹਨ।
