ਪੰਜਾਬ ਦੇ ਸਕੂਲਾਂ ਵਿੱਚ 17 ਜਨਵਰੀ ਤੱਕ ਛੁੱਟੀਆਂ ਦਾ ਐਲਾਨ: 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਿਲੀ ਰਾਹਤ
ਜਲੰਧਰ, 14 ਜਨਵਰੀ (2026):ਦੈਨਿਕ ਭਾਸਕਰ ਅਖਬਾਰ ਅਨੁਸਾਰ ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਸਰਦੀ ਅਤੇ ਧੁੰਦ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਹਿਮ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 10ਵੀਂ ਜਮਾਤ ਤੱਕ 17 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਖ਼ਬਰ ਦੈਨਿਕ ਭਾਸਕਰ ਅਖਬਾਰ ਵਿੱਚ ਪ੍ਰਕਾਸ਼ਿਤ ਕੀਤੀ ਗਈ ਹੈ।
ਖ਼ਬਰ ਦੇ ਮੁੱਖ ਨੁਕਤੇ:
ਆਨਲਾਈਨ ਕਲਾਸਾਂ: ਇਨ੍ਹਾਂ ਜਮਾਤਾਂ ਦੇ ਅਧਿਆਪਕ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾ ਸਕਦੇ ਹਨ ਤਾਂ ਜੋ ਪੜ੍ਹਾਈ ਦਾ ਨੁਕਸਾਨ ਨਾ ਹੋਵੇ।
11ਵੀਂ ਅਤੇ 12ਵੀਂ ਜਮਾਤ: 11ਵੀਂ ਅਤੇ 12ਵੀਂ ਜਮਾਤ ਦੀਆਂ ਰੈਗੂਲਰ ਕਲਾਸਾਂ ਸਕੂਲ ਵਿੱਚ ਹੀ ਲੱਗਣਗੀਆਂ।
ਸਕੂਲ ਦਾ ਸਮਾਂ: ਸੀਨੀਅਰ ਜਮਾਤਾਂ (11ਵੀਂ-12ਵੀਂ) ਲਈ ਸਕੂਲ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।
ਤੁਰੰਤ ਪ੍ਰਭਾਵ: ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਮੰਨੇ ਜਾਣਗੇ।
ਵਿਸ਼ੇਸ਼ ਨੋਟ: ਹਾਲਾਂਕਿ ਇਹ ਜਾਣਕਾਰੀ ਅਖ਼ਬਾਰੀ ਰਿਪੋਰਟਾਂ ਰਾਹੀਂ ਸਾਹਮਣੇ ਆਈ ਹੈ, ਪਰ ਅਜੇ ਤੱਕ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਕੋਈ ਵੀ ਅਧਿਕਾਰਤ ਨੋਟੀਫਿਕੇਸ਼ਨ (Official Notification) ਜਾਰੀ ਨਹੀਂ ਕੀਤਾ ਗਿਆ ਹੈ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਇਹਨਾਂ ਖਬਰਾਂ ਤੇ ਯਕੀਨ ਨਾਂ ਕਰਨ ਜਦੋਂ ਤੱਕ ਆਫਿਸਿਅਲ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ।
