ਸਾਵਧਾਨ! ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਤੂਫ਼ਾਨ ਅਤੇ ਗੜੇਮਾਰੀ ਦੀ ਚੇਤਾਵਨੀ
ਚੰਡੀਗੜ੍ਹ: ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਪੰਜਾਬ ਦੇ ਕਈ ਹਿੱਸਿਆਂ ਲਈ ਤਾਜ਼ਾ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਅਗਲੇ ਕੁਝ ਘੰਟਿਆਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ:
ਮੌਸਮ ਵਿਭਾਗ ਦੇ ਨਾਓਕਾਸਟ (Nowcast) ਅਨੁਸਾਰ ਹੇਠ ਲਿਖੇ ਜ਼ਿਲ੍ਹਿਆਂ ਵਿੱਚ ਮੱਧਮ ਦਰਜੇ ਦੇ ਤੂਫ਼ਾਨ ਦੀ ਸੰਭਾਵਨਾ ਹੈ:
- ਸੰਗਰੂਰ
- ਪਟਿਆਲਾ
- ਫ਼ਤਿਹਗੜ੍ਹ ਸਾਹਿਬ
- ਲੁਧਿਆਣਾ
- ਰੂਪਨਗਰ
- ਸ਼ਹੀਦ ਭਗਤ ਸਿੰਘ ਨਗਰ (SBS Nagar)
ਮੌਸਮ ਦੀ ਸਥਿਤੀ:
ਵਿਭਾਗ ਮੁਤਾਬਕ ਇਨ੍ਹਾਂ ਇਲਾਕਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਬਿਜਲੀ ਚਮਕਣ ਅਤੇ ਗੜੇਮਾਰੀ ਹੋਣ ਦੀ ਵੀ ਪੂਰੀ ਸੰਭਾਵਨਾ ਜਤਾਈ ਗਈ ਹੈ।
ਇਹ ਚੇਤਾਵਨੀ ਅੱਜ ਸਵੇਰੇ 11:53 ਵਜੇ ਤੱਕ ਲਈ ਵੈਧ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਖ਼ਰਾਬ ਮੌਸਮ ਦੌਰਾਨ ਸੁਰੱਖਿਅਤ ਥਾਵਾਂ 'ਤੇ ਰਹਿਣ ਅਤੇ ਦਰੱਖਤਾਂ ਜਾਂ ਕੱਚੀਆਂ ਕੰਧਾਂ ਦੇ ਨੇੜੇ ਜਾਣ ਤੋਂ ਪਰਹੇਜ਼ ਕਰਨ।
