ਸੰਘਣੀ ਧੁੰਦ ਤੇ ਖਰਾਬ ਮੌਸਮ ਕਾਰਨ ਪੰਜਾਬ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ
ਚੰਡੀਗੜ੍ਹ | 15 ਜਨਵਰੀ 2026 ( ਜਾਬਸ ਆਫ ਟੁਡੇ)
ਰਾਜ ਵਿੱਚ ਵੱਧ ਰਹੀ ਸੰਘਣੀ ਧੁੰਦ ਅਤੇ ਖਰਾਬ ਮੌਸਮੀ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਅਨੁਸਾਰ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਕੂਲ ਸਮੇਂ ਵਿੱਚ ਅਸਥਾਈ ਤਬਦੀਲੀ ਕੀਤੀ ਗਈ ਹੈ।
PSEB Guess Papers 2026 – Class 8, 10 & 12 Question Papers | PB.JOBSOFTODAY.IN
ਸਰਕਾਰ ਦੇ ਹੁਕਮਾਂ ਅਨੁਸਾਰ ਇਹ ਤਬਦੀਲੀ 16 ਜਨਵਰੀ 2026 ਤੋਂ 21 ਜਨਵਰੀ 2026 ਤੱਕ ਲਾਗੂ ਰਹੇਗੀ।
ਨਵੇਂ ਨਿਰਧਾਰਤ ਕੀਤੇ ਸਮੇਂ ਹੇਠ ਲਿਖੇ ਅਨੁਸਾਰ ਹੋਣਗੇ:
ਪ੍ਰਾਇਮਰੀ ਸਕੂਲ
ਸਵੇਰੇ 10:00 ਵਜੇ ਤੋਂ ਦੁਪਹਿਰ 03:00 ਵਜੇ ਤੱਕ
ਮਿਡਲ, ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲ
ਸਵੇਰੇ 10:00 ਵਜੇ ਤੋਂ ਦੁਪਹਿਰ 03:00 ਵਜੇ ਤੱਕ
ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਇਹ ਫੈਸਲਾ ਬੱਚਿਆਂ ਨੂੰ ਧੁੰਦ ਅਤੇ ਠੰਢ ਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਲਿਆ ਗਿਆ ਹੈ। ਮੌਸਮ ਦੇ ਹਾਲਾਤਾਂ ਨੂੰ ਦੇਖਦੇ ਹੋਏ ਅੱਗੇ ਵੀ ਜ਼ਰੂਰਤ ਪੈਣ ’ਤੇ ਹੋਰ ਫੈਸਲੇ ਲਏ ਜਾ ਸਕਦੇ ਹਨ।
ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਦੇ ਮੁਖੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ ਕਿ ਉਹ ਇਸ ਨਵੇਂ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਮਾਪਿਆਂ ਨੂੰ ਵੀ ਇਸ ਬਾਰੇ ਜਾਣਕਾਰੀ ਦੇਣ।
