ਪੰਜਾਬ ਦੇ ਅਧਿਆਪਕ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਕਰਨਗੇ ਪ੍ਰਦਰਸ਼ਨ

 *ਪੰਜਾਬ ਦੇ ਅਧਿਆਪਕ 10 ਅਤੇ 11 ਫਰਵਰੀ ਨੂੰ ਟੈੱਟ ਦੇ ਪੱਤਰ ਦੀਆਂ ਕਾਪੀਆਂ ਸਾੜਨਗੇ*


*22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਰੋਸ ਪ੍ਰਦਰਸ਼ਨ*


 ਚੰਡੀਗੜ੍ਹ /ਮੋਹਾਲੀ 8 ਫਰਵਰੀ ( ਜਾਬਸ ਆਫ ਟੁਡੇ) ਸਾਂਝਾ ਅਧਿਆਪਕ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਸੁਖਵਿੰਦਰ ਸਿੰਘ ਚਾਹਲ, ਜੀਟੀਯੂ, ਸੁਰਿੰਦਰ ਕੁਮਾਰ ਪੁਆਰੀ ਜੀਐਸਟੀਯੂ, ਸੁਰਿੰਦਰ ਕੰਬੋਜ ਜੀਟੀਯੂ (ਵਿਗਿਆਨਕ), ਕ੍ਰਿਸ਼ਨ ਸਿੰਘ ਦੁੱਗਾਂ ਐਸਸੀਬੀਸੀ ਅਧਿਆਪਕ ਯੂਨੀਅਨ, ਸਤਨਾਮ ਸਿੰਘ ਰੰਧਾਵਾ ਅਧਿਆਪਕ ਦਲ (ਖਹਿਰਾ), ਹਰਵਿੰਦਰ ਸਿੰਘ ਬਿਲਗਾ ਬੀਐਡ ਅਧਿਆਪਕ ਫਰੰਟ, ਰਵਿੰਦਰਜੀਤ ਸਿੰਘ ਪੰਨੂ ਅਧਿਆਪਕ ਦਲ (ਔਲਖ), ਹਰਜੰਟ ਸਿੰਘ ਬੋਡੇ ਅਧਿਆਪਕ ਦਲ ਵਾਲੀਆ, ਸੁਖਜਿੰਦਰ ਸਿੰਘ ਹਰੀਕਾ ਸੀ ਐਂਡ ਵੀ ਅਧਿਆਪਕ ਯੂਨੀਅਨ, ਗੁਰਿੰਦਰ ਸਿੰਘ ਸਿੱਧੂ ਐਲੀਮੈਂਟਰੀ ਟੀਚਰ ਯੂਨੀਅਨ, ਸ਼ਮਸ਼ੇਰ ਸਿੰਘ  ਆਦਰਸ਼ ਮਾਡਲ ਸਕੂਲ ਅਧਿਆਪਕ ਯੂਨੀਅਨ, ਪਤਵੰਤ ਸਿੰਘ ਸਕੂਲ ਲੈਬੋਰਟਰੀ ਯੂਨੀਅਨ ਅਤੇ ਡੀਟੀਐਫ ਦੇ ਦਿਗਵਿਜੇ ਪਾਲ ਸ਼ਰਮਾ, ਬੀਐਡ ਅਧਿਆਪਕ ਫਰੰਟ ਦੇ ਪਰਗਟਜੀਤ ਸਿੰਘ ਕਿਸ਼ਨਪੁਰਾ, ਡੀਟੀਐਫ ਦੇ ਵਿਕਰਮ ਦੇਵ ਸਿੰਘ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਸਿੱਖਿਆ ਵਿਭਾਗ ਵਲੋਂ ਮਿਤੀ 07-02-2026 ਨੂੰ ਮਾਸਟਰ ਕਾਡਰ ਦੀਆਂ ਪਦਉਨਤੀਆਂ ਲਈ ਟੈੱਟ ਲਾਜਮੀ ਹੋਣ ਦਾ ਪੱਤਰ ਜਾਰੀ ਕਰਕੇ ਟੈੱਟ ਤੋਂ ਛੋਟ ਦੇਣ ਦਾ 14-09-2017 ਦਾ ਪੱਤਰ ਰੱਦ ਕਰਨ ਦੇ ਵਿਰੋਧ ਵਿੱਚ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ 10 ਅਤੇ 11 ਫਰਵਰੀ ਨੂੰ ਜਿਲ੍ਹਾ ਪੱਧਰ 'ਤੇ ਪੱਤਰ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਹੈ। 



          ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵਿਆਪਕ ਸੁਧਾਰ ਲਿਆਉਣ ਦੇ ਨਾਂ 'ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਸੁਪਰੀਮ ਕੋਰਟ ਦੇ ਬਹਾਨੇ ਨਾਲ ਪਹਿਲਾਂ ਹੀ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀ ਹੋਰ ਗਿਣਤੀ ਘਟਾਉਣ ਲਈ ਹੀ ਇਹੋ ਜਿਹੇ ਕਦਮ ਉਠਾ ਰਹੀ ਹੈ। ਜਿਸ ਦਾ ਪੰਜਾਬ ਦੇ ਅਧਿਆਪਕ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਮਹਾਂ ਰੋਸ ਪ੍ਰਦਰਸ਼ਨ ਕਰਕੇ ਡਟਵਾਂ ਵਿਰੋਧ ਕਰਨਗੇ।

         ਅਧਿਆਪਕ ਆਗੂਆਂ ਨੇ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੂੰ ਸਮੁੱਚੇ ਅਧਿਆਪਕ ਵਰਗ 'ਤੇ ਇਸ ਹਮਲੇ ਦੇ ਖ਼ਿਲਾਫ਼ ਸਾਂਝੇ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਸਰਕਾਰ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ।

💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends