ਮਿੱਡ-ਡੇ-ਮੀਲ ਵਰਕਰਾਂ ਨੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

 *ਮਿੱਡ-ਡੇ-ਮੀਲ ਵਰਕਰਾਂ ਨੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ*


*ਮਿੱਡ ਡੇ ਮੀਲ ਵਰਕਰਾਂ ਨੂੰ ਰੈਗੂਲਰ ਕਰਨ ਤੱਕ ਘੱਟੋ ਘੱਟ 18000/- ਰੁਪਏ ਮਿਹਨਤਾਨਾ ਦੇਣ ਦੀ ਕੀਤੀ ਮੰਗ* 


ਨਵਾਂ ਸ਼ਹਿਰ 17 ਫਰਵਰੀ (ਜਾਬਸ ਆਫ ਟੁਡੇ     ) ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਮਿਡ-ਡੇ-ਮੀਲ ਵਰਕਰਾਂ ਵੱਲੋਂ ਜਿਲ੍ਹਾ ਪ੍ਰਧਾਨ ਰਿੰਪੀ ਰਾਣੀ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।



        ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ ਗੰਭੀਰਤਾ ਨਾ ਦਿਖਾਉਣ ਸੰਬੰਧੀ ਮਿੱਡ-ਡੇ-ਮੀਲ ਵਰਕਰਾਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿੱਡ ਡੇ ਮੀਲ ਵਰਕਰਾਂ ਨੂੰ ਰੈਗੂਲਰ ਕਰਨ ਤੱਕ 18000/- ਰੁਪਏ ਮਹੀਨਾ ਮਿਹਨਤਾਨਾ ਤਾਂ ਪੰਜਾਬ ਸਰਕਾਰ ਨੇ ਕੀ ਦੇਣਾ ਸੀ, ਸਗੋਂ ਚਾਰ ਸਾਲਾਂ ਤੋਂ ਵੱਧ ਸਮਾਂ ਲੰਘ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਆਪਣੇ ਕੀਤੇ ਚੋਣ ਵਾਅਦੇ ਅਨੁਸਾਰ ਮਿੱਡ ਡੇ ਮੀਲ ਵਰਕਰਾਂ ਦਾ ਮਿਹਨਤਾਨਾ ਦੁੱਗਣਾ ਕਰਨ ਅਤੇ ਲਾਗੂ ਕਰਨ ਲਈ ਕੋਈ ਵੀ ਯੋਗ ਕਾਰਵਾਈ ਅਜੇ ਤੱਕ ਨਹੀਂ ਕੀਤੀ, ਜਿਸ ਕਰਕੇ ਸਮੁੱਚੇ ਪੰਜਾਬ ਦੀਆਂ ਮਿੱਡ ਡੇ ਮੀਲ ਵਰਕਰਾਂ ਦੇ ਮਨਾਂ ਵਿੱਚ ਪੰਜਾਬ ਸਰਕਾਰ ਦੇ ਪ੍ਰਤੀ ਗੁੱਸੇ ਅਤੇ ਨਫ਼ਰਤ ਦੀ ਭਾਵਨਾ ਭਰੀ ਪਈ ਹੈ। ਮੰਗਾਂ ਵਾਰੇ ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਦਿੱਤਾ ਜਾਂਦਾ ਮਾਮੂਲੀ ਜਿਹਾ ਮਾਣ ਭੱਤਾ ਦੇਣ ਲਈ ਵਾਰ ਵਾਰ ਵੱਖ -ਵੱਖ ਬੈਂਕਾਂ ਵਿੱਚ ਖ਼ਾਤਾ ਖੋਲ੍ਹਣ ਲਈ ਖੱਜਲ ਖੁਆਰ ਕੀਤਾ ਜਾ ਰਿਹਾ ਹੈ, ਸਾਲ ਦੌਰਾਨ ਦੋ ਵਰਦੀਆਂ ਦਿੱਤੀਆਂ ਜਾਣ, ਹਰ 25 ਬੱਚਿਆਂ ਪਿੱਛੇ ਇੱਕ ਹੋਰ ਵਾਧੂ ਵਰਕਰ ਰੱਖੀ ਜਾਵੇ, ਮਿੱਡ -ਡੇ-ਮੀਲ ਵਰਕਰਾਂ ਤੋਂ ਜ਼ਬਰੀ ਹੋਰ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ, ਸਰਵਿਸ ਬੁੱਕਾਂ ਲਗਾਈਆਂ ਜਾਣ, ਪਛਾਣ ਪੱਤਰ ਜਾਰੀ ਕੀਤੇ ਜਾਣ, ਹਰ ਮਹੀਨੇ ਮਾਣ ਭੱਤਾ ਦੇਣਾ ਯਕੀਨੀ ਬਣਾਇਆ ਜਾਵੇ, ਸਰਕਾਰੀ ਇਸਤਰੀ ਮੁਲਾਜ਼ਮਾਂ ਵਾਂਗ ਛੁੱਟੀਆਂ ਦਿੱਤੀਆਂ ਜਾਣ, ਅਚਨਚੇਤ ਛੁੱਟੀ ਲੈਣ ਸਮੇਂ ਖਾਣਾ ਬਣਾਉਣ ਦਾ ਬਦਲਵਾਂ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇ ਆਦਿ ਮੰਗ ਪੱਤਰ ਵਿੱਚ ਦਰਜ਼ ਮੰਗਾਂ ਨੂੰ ਮਨਵਾਉਣ ਅਤੇ ਲਾਗੂ ਕਰਵਾਉਣ ਲਈ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਜੇ ਕਰ ਪੰਜਾਬ ਸਰਕਾਰ ਨੇ ਮਿੱਡ ਡੇ ਮੀਲ ਵਰਕਰਾਂ ਦੀਆਂ ਮੰਗਾਂ ਮੰਨਣ ਅਤੇ ਲਾਗੂ ਕਰਨ ਲਈ ਕੋਈ ਵੀ ਗੰਭੀਰਤਾ ਨਾ ਦਿਖਾਈ ਤਾਂ ਮਿੱਡ ਡੇ ਮੀਲ ਵਰਕਰਾਂ ਪੰਜਾਬ ਸਰਕਾਰ ਨੂੰ ਸਬਕ ਸਿਖਾਉਣ ਲਈ ਵਿਧਾਨ ਸਭਾ ਚੋਣਾਂ 2027 ਵਿੱਚ ਇੱਕ ਜੁੱਟ ਹੋ ਕੇ ਲਾਮਬੰਦੀ ਕਰਨਗੀਆਂ, ਜਿਸ ਦਾ ਖਮਿਆਜ਼ਾ ਪੰਜਾਬ ਸਰਕਾਰ ਨੂੰ ਜਰੂਰ ਹੀ ਭੁਗਤਣਾ ਪਵੇਗਾ।  

      ਰੋਸ ਪ੍ਰਦਰਸ਼ਨ ਵਿੱਚ ਕਮਲਜੀਤ ਕੌਰ, ਸੁਨੀਤਾ ਰਾਣੀ, ਬੀਨਾ, ਬਲਜੀਤ ਕੌਰ ਰਾਹੋਂ, ਦਲਜੀਤ ਕੌਰ, ਰਾਜ ਰਾਣੀ, ਬਲਜੀਤ ਚੱਕ ਰਾਮੂ, ਕਵਿਤਾ ਬੰਗਾ, ਮਨਜੀਤ ਕੌਰ, ਊਸਾ ਰਾਣੀ, ਨਿਰਮਲਾ, ਨੀਲਮ ਆਦਿ ਅਤੇ ਪੈਨਸ਼ਨਰ ਸਾਥੀ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਜੋਗਾ ਸਿੰਘ, ਨਿਰਮਲ ਦਾਸ ਆਦਿ ਭਰਾਤਰੀ ਤੌਰ ਤੇ ਸ਼ਾਮਲ ਸਨ।

💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends