BREAKING NEWS: ਸਭ ਤੋਂ ਮਹਿੰਗੇ English Medium ਸਕੂਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਦਾ ਦਾਖਲਾ, ਸੁਖਪਾਲ ਖਹਿਰਾ ਨੇ ਕੱਸਿਆ ਤੰਜ

 ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲ ‘ਚ ਦਾਖਲੇ ਨੂੰ ਲੈ ਕੇ ਸਿਆਸੀ ਤਕਰਾਰ ਤੇਜ਼

ਚੰਡੀਗੜ੍ਹ 19 ਫਰਵਰੀ 2026 ( ਜਾਬਸ ਆਫ ਟੁਡੇ) : ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਤਿੱਖੀ ਬਹਿਸ ਦਾ ਕੇਂਦਰ ਬਣ ਗਈ ਹੈ। ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ।

ਖਹਿਰਾ ਨੇ ਆਪਣੀ ਪੋਸਟ ਵਿੱਚ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਧੀ ਦੇ ਚੰਡੀਗੜ੍ਹ ਦੇ ਸੈਕਟਰ 24 ਸਥਿਤ ਇੱਕ ਪ੍ਰਸਿੱਧ ਅੰਗਰੇਜ਼ੀ ਮੀਡਿਅਮ ਸਕੂਲ ਵਿੱਚ ਦਾਖਲੇ ਲਈ ਵਧਾਈ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਨੇ ਸਵਾਲ ਉਠਾਇਆ ਕਿ ਜੇ ਅੰਗਰੇਜ਼ੀ ਮੀਡਿਅਮ ਸਕੂਲ ਵਿੱਚ ਪੜ੍ਹਾਈ ਕਰਵਾਉਣਾ ਠੀਕ ਹੈ ਤਾਂ ਪਹਿਲਾਂ ਵਿਰੋਧੀਆਂ ਵੱਲੋਂ ਅੰਗਰੇਜ਼ੀ ਜਾਂ ਕਨਵੈਂਟ ਸਕੂਲਾਂ ਵਿੱਚ ਪੜ੍ਹਾਈ ਨੂੰ ਲੈ ਕੇ ਕੀਤੇ ਗਏ ਟਿੱਪਣੀਆਂ ਦਾ ਕੀ ਮਤਲਬ ਸੀ?



ਉਨ੍ਹਾਂ ਨੇ ਲਿਖਿਆ ਕਿ ਚੰਗੀ ਸਿੱਖਿਆ ਅਤੇ ਕਈ ਭਾਸ਼ਾਵਾਂ ‘ਤੇ ਦਖ਼ਲ ਹਾਸਲ ਕਰਨਾ ਹਰ ਵਿਦਿਆਰਥੀ ਲਈ ਜ਼ਰੂਰੀ ਹੈ, ਪਰ ਸਰਕਾਰ ਨੂੰ ਆਪਣੀ ਨੀਤੀ ਅਤੇ ਬਿਆਨਾਂ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਪੋਸਟ ਵਿੱਚ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿਆਸਤਦਾਨਾਂ ਵੱਲੋਂ ਭਾਸ਼ਾ ਨੂੰ ਲੈ ਕੇ ਕੀਤੀਆਂ ਗਈਆਂ ਟਿੱਪਣੀਆਂ ਅਤੇ ਅਸਲ ਕਦਮਾਂ ਵਿੱਚ ਸਥਿਰਤਾ ਹੋਣੀ ਚਾਹੀਦੀ ਹੈ।

ਇਸ ਮਾਮਲੇ ‘ਤੇ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਕਈ ਯੂਜ਼ਰ ਇਸਨੂੰ ਨਿੱਜੀ ਮਾਮਲਾ ਕਰਾਰ ਦੇ ਰਹੇ ਹਨ, ਜਦਕਿ ਕੁਝ ਲੋਕ ਇਸਨੂੰ ਸਿਆਸੀ ਦੋਹਰੇ ਮਾਪਦੰਡਾਂ ਨਾਲ ਜੋੜ ਕੇ ਦੇਖ ਰਹੇ ਹਨ।

ਫਿਲਹਾਲ ਇਸ ਮਾਮਲੇ ‘ਤੇ ਮੁੱਖ ਮੰਤਰੀ ਦਫ਼ਤਰ ਵੱਲੋਂ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।


💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends